13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂਹਰਸਹਾਏ ਵਿਚ ਚੋਰੀ ਦੀਆਂ ਵਾਰਦਾਤਾਂ ਵਧੀਆਂ, ਮੀਟਰ ਬਕਸੇ ’ਚੋਂ ਬਿਜਲੀ ਦੀਆਂ ਤਾਰਾਂ ਚੋਰੀ

ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਚੋਰਾਂ ਵਲੋਂ ਕਥਿਤ ਤੌਰ ’ਤੇ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਕਰਨ ਤੋਂ ਲੈ ਕੇ ਬਿਜਲੀ ਦੇ ਮੀਟਰ ਬਕਸਿਆਂ ਵਿਚੋਂ ਤਾਰਾਂ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਮੀਟਰ ਬਕਸੇ ’ਚੋਂ ਚੋਰੀ ਹੋਈਆਂ ਬਿਜਲੀ ਦੀਆਂ ਤਾਰਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ। ਤਸਵੀਰਾਂ- ਕਪਿਲ ਕੰਧਾਰੀ 13-10-2026
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਚੋਰਾਂ ਵਲੋਂ ਕਥਿਤ ਤੌਰ ’ਤੇ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਕਰਨ ਤੋਂ ਲੈ ਕੇ ਬਿਜਲੀ ਦੇ ਮੀਟਰ ਬਕਸਿਆਂ ਵਿਚੋਂ ਤਾਰਾਂ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਤਾਜ਼ਾ ਮਾਮਲਾ ਸ਼ਹਿਰ ਦੇ ਰੇਲਵੇ ਪੁਲ ਨੇੜੇ ਸਾਹਮਣੇ ਆਇਆ ਹੈ ਜਿੱਥੇ ਲੱਗੇ ਬਿਜਲੀ ਦੇ ਮੀਟਰ ਬਕਸੇ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨਾਂ ਦੇ ਮੀਟਰਾਂ ਨੂੰ ਜਾਂਦੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ। ਇਸ ਕਾਰਨ ਕਈ ਦੁਕਾਨਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਗਈ ਅਤੇ ਦੁਕਾਨਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੁਕਾਨਦਾਰ ਜਿੰਮੀ ਮਨਚੰਦਾ, ਵਿਨੋਦ ਸੋਨੀ, ਬਲਜੀਤ ਸਿੰਘ, ਦੀਪਕ ਮੋਂਗਾ, ਗੁਰਪ੍ਰੀਤ ਤੇ ਬੋਬੀ ਗਲਹੋਤਰਾ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀਆਂ ਦੁਕਾਨਾਂ ਖੋਲ੍ਹਣ ਲਈ ਪਹੁੰਚੇ ਤਾਂ ਉੱਥੇ ਬਿਜਲੀ ਸਪਲਾਈ ਬੰਦ ਸੀ। ਉਨ੍ਹਾਂ ਨੇ ਆਲੇ-ਦੁਆਲੇ ਪਤਾ ਕੀਤਾ ਤਾਂ ਪਤਾ ਲੱਗਾ ਕਿ ਹੋਰ ਦੁਕਾਨਾਂ ਦੀ ਬਿਜਲੀ ਵੀ ਬੰਦ ਸੀ। ਜਦੋਂ ਮੀਟਰ ਬਕਸੇ ਦੀ ਜਾਂਚ ਕੀਤੀ ਗਈ ਤਾਂ ਮੀਟਰਾਂ ਨੂੰ ਜਾਂਦੀਆਂ ਤਾਰਾਂ ਗਾਇਬ ਸਨ। ਇਸ ਘਟਨਾ ਸਬੰਧੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ ਪਰ ਉਨ੍ਹਾਂ ਦੇ ਕਹਿਣ ਅਨੁਸਾਰ ਹਾਲੇ ਤੱਕ ਵਿਭਾਗ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਰੀਬ ਚਾਰ ਤੋਂ ਪੰਜ ਘੰਟਿਆਂ ਤੋਂ ਬਿਨਾਂ ਬਿਜਲੀ ਦੇ ਆਪਣੀਆਂ ਦੁਕਾਨਾਂ ’ਤੇ ਬੈਠੇ ਹਨ ਜਿਸ ਕਾਰਨ ਉਨ੍ਹਾਂ ਦੇ ਕੰਮਕਾਜ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਤੁਰੰਤ ਕਾਰਵਾਈ ਕਰਕੇ ਬਿਜਲੀ ਸਪਲਾਈ ਬਹਾਲ ਕਰਵਾਉਣ। ਦੁਕਾਨਦਾਰਾਂ ਨੇ ਬਿਜਲੀ ਵਿਭਾਗ ਤੋਂ ਇਹ ਵੀ ਮੰਗ ਕੀਤੀ ਕਿ ਮੀਟਰ ਬਕਸਿਆਂ ਨੂੰ ਸੁਰੱਖਿਅਤ ਬਣਾਉਣ ਲਈ ਉਨ੍ਹਾਂ ’ਤੇ ਤਾਲੇ ਲਗਾਏ ਜਾਣ।
ਪਿਛਲੀ ਖ਼ਬਰ ਪ੍ਰਭਾਰੀ ਸਕੱਤਰ ਅਜੀਤ ਬਾਲਾ ਜੋਸ਼ੀ ਵਲੋਂ ਵਿਕਾਸ ਕਾਰਜਾਂ, ਸਰਕਾਰੀ ਸਕੀਮਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਰੇਲਵੇ ਨੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।