14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹੇ ਭਰ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਹਾਟ ਸਪਾਟ ਪਿੰਡਾਂ ਵਿਚੋਂ ਨਸ਼ਾ ਖ਼ਤਮ ਕਰਨ ਲਈ ਪਿੰਡ ਵਾਸੀਆਂ ਨੂੰ ਕੀਤਾ ਜਾਵੇ ਜਾਗਰੂਕ -ਡੀ.ਸੀ.

ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿਚ ਨਸ਼ਿਆਂ ਦੇ ਹਾਟਸਪਾਟ ਪਿੰਡਾਂ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਸਬ-ਡਿਵੀਜ਼ਨਾਂ ਦੇ ਐੱਸ. ਡੀ.

ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨਸ਼ਾ ਵਿਰੋਧੀ ਮੁਹਿੰਮ ਸੰਬੰਧੀ ਵਧੀਕ ਡਿਪਟੀ ਕਮਿਸਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ, ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐਮ ਅਭਿਸ਼ੇਕ ਸ਼ਰਮਾ ਅਤੇ ਹੋਰ ਨਾਲ ਮੀਟਿੰਗ ਕਰਦੇ ਹੋਏ। 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਸੁਖਵਿੰਦਰ ਸਿੰਘ)-ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿਚ ਨਸ਼ਿਆਂ ਦੇ ਹਾਟਸਪਾਟ ਪਿੰਡਾਂ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਸਬ-ਡਿਵੀਜ਼ਨਾਂ ਦੇ ਐੱਸ.ਡੀ.ਐਮ ਅਤੇ ਪੁਲਿਸ ਅਧਿਕਾਰੀਆਂ ਨਾਲ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 20 ਹਾਟ ਸਪਾਟ ਪਿੰਡਾਂ ਦੀ ਪਛਾਣ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੱਗ ਹਾਟਸਪੋਟਸ ਵਿਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰ ਸਮੀਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਥਾਵਾਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਟਸਪਾਟ ਪਿੰਡਾਂ ਵਿਚ ਨਸ਼ੇ ਕਰਨ ਲਈ ਵਰਤੀਆਂ ਜਾਂਦੀਆਂ ਥਾਵਾਂ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਹਾਟਸਪਾਟ ਇਲਾਕਿਆਂ ਵਿਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਐਸ. ਡੀ. ਐਮ., ਪੁਲਿਸ ਅਧਿਕਾਰੀ ਅਤੇ ਡਰੱਗ ਇੰਸਪੈਕਟਰ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਫਤ ਸਕਿੱਲ ਟਰੇਨਿੰਗ ਅਤੇ ਖੇਡਾਂ ਨਾਲ ਜੋੜਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਕੂਲਾਂ ਵਿਚ ਸੈਮੀਨਾਰ, ਜਾਗੂਰਕਤਾ ਰੈਲੀਆਂ ਆਦਿ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ ਆਈ.ਏ.ਐਸ., ਐਸ.ਡੀ.ਐਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ , ਐਸ.ਡੀ.ਐਮ ਗੁਰੂਹਰਸਹਾਏ ਹਰਦੀਪ ਸਿੰਘ, ਐਸ ਡੀ ਐਮ. ਜ਼ੀਰਾ ਸੂਰਜ, ਹਿਮਾਂਸ਼ੂ ਆਈ.ਏ.ਐਸ. ਐਸ.ਪੀ. ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਅਗਲੀ ਖ਼ਬਰ ਸਬ-ਡਵੀਜ਼ਨ ਮਮਦੋਟ ਵਿਖੇ ਅਹੁਦਾ ਸੰਭਾਲਣ ਮੌਕੇ ਐੱਸ.ਡੀ.ਓ. ਗੁਰਚੇਤ ਸਿੰਘ ਭੁੱਲਰ ਦਾ ਸਟਾਫ਼ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।