14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਬਹੁਤ ਮੰਦਭਾਗਾ-ਦਵਿੰਦਰ ਸੇਖੋਂ

ਜ਼ੀਰਾ, 13 ਅਕਤੂਬਰ (ਹਰਜੀਤ ਸਿੰਘ ਗਿੱਲ)-ਨਸ਼ਿਆਂ ਖ਼ਿਲਾਫ਼ ਜਾਣੇ ਜਾਂਦੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਕਤਲ ਹੋ ਜਾਣ ਅਤੇ ਉਸ ਦੇ ਸਾਥੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਕਾਰਨ ਮਿਸਲ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਇੰਚਾਰਜ ਹਲਕਾ ਜ਼ੀਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਿਰਫ਼ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਦਿਨ ਦਿਹਾੜੇ ਮਾਨਸਾ ਦੇ ਬਜ਼ਾਰ ਵਿਚ ਕਰ ਦਿੱਤਾ ਗਿਆ । ਉਨ੍ਹਾਂ ਨੇ ਇਸ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਲੜਦੇ ਆ ਰਹੇ ਸਨ।

ਮਿਸਲ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ। ਅਜੀਤ ਤਸਵੀਰ 14-10-2026
ਜ਼ੀਰਾ, 13 ਅਕਤੂਬਰ (ਹਰਜੀਤ ਸਿੰਘ ਗਿੱਲ)-ਨਸ਼ਿਆਂ ਖ਼ਿਲਾਫ਼ ਜਾਣੇ ਜਾਂਦੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਕਤਲ ਹੋ ਜਾਣ ਅਤੇ ਉਸ ਦੇ ਸਾਥੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਕਾਰਨ ਮਿਸਲ ਸਤਲੁਜ ਪੰਜਾਬ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਇੰਚਾਰਜ ਹਲਕਾ ਜ਼ੀਰਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਿਰਫ਼ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਦਿਨ ਦਿਹਾੜੇ ਮਾਨਸਾ ਦੇ ਬਜ਼ਾਰ ਵਿਚ ਕਰ ਦਿੱਤਾ ਗਿਆ । ਉਨ੍ਹਾਂ ਨੇ ਇਸ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਲੜਦੇ ਆ ਰਹੇ ਸਨ। ਉਹ ਇਕ ਮਜ਼ਬੂਤ, ਬਹਾਦਰ ਅਤੇ ਅਗਾਂਹਵਧੂ ਸਮਾਜਿਕ ਕਾਰਕੁੰਨ ਸੀ ਜਿਸ ਨੂੰ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਕਰਕੇ ਪੰਜਾਬ ਸਰਕਾਰ ਵਲੋਂ ਨਜਾਇਜ਼ ਪਰਚੇ ਦਰਜ਼ ਕਰਕੇ ਕਈ ਵਾਰ ਤੰਗ ਪ੍ਰੇਸ਼ਾਨ ਕੀਤਾ ਗਿਆ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਜਦ ਇਕ ਮੈਡੀਕਲ ਵਾਲੇ ਨੂੰ ਨਸ਼ਾ ਵੇਚਣ ਤੋਂ ਪਰਵਿੰਦਰ ਸਿੰਘ ਝੋਟਾ ਨੇ ਵਰਜਿਆ ਤਾਂ ਇਸ ਮੈਡੀਕਲ ਵਾਲੇ ਦਾ ਇੰਨਾ ਹੌਸਲਾ ਸੀ ਕਿ ਉਸ ਨੇ ਦਿਨ ਦਿਹਾੜੇ ਸ਼ਰੇਆਮ ਪਰਵਿੰਦਰ ਸਿੰਘ ਝੋਟੇ ਦਾ ਹੀ ਰਿਵਾਲਰ ਨਾਲ ਕਤਲ ਕਰ ਦਿੱਤਾ ਜਦਕਿ ਉਸ ਦੇ ਇਕ ਸਾਥੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਦਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਿਖਾਵੇ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਨਸ਼ਿਆਂ ਨੂੰ ਰੋਕਣ ਵਾਲੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਦੀਆਂ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਡਰਾਮੇ ਬਾਜ਼ੀਆਂ ਹੀ ਕੀਤੀਆਂ ਜਾ ਰਹੀਆਂ ਹਨ ਜਦਕਿ ਜ਼ਮੀਨੀ ਪੱਧਰ ’ਤੇ ਇਹ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਵਿਅਕਤੀ ਕਾਬੂ ਅਗਲੀ ਖ਼ਬਰ ਦੁਸਹਿਰੇ ਦੀ ਜਗ੍ਹਾ ਬਦਲਣ ਲਈ ਪ੍ਰੈੱਸ ਕਲੱਬ ਨੇ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।