14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ਸੰਵਾਦ ਵਲੋਂ ਸਰਹੱਦੀ ਪਿੰਡ ਚਾਂਦੀਵਾਲਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਨੁੱਕੜ ਨਾਟਕ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ’ਤੇ ਜ਼ੋਰ

ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਸੀ. ਐੱਮ.

ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਦੇ ਸੰਸਥਾਵਾਂ ਦੇ ਨੁਮਾਇੰਦੇ ਅਤੇ ਪਿੰਡ ਦੇ ਮੋਹਤਬਰ। ਅਜੀਤ ਤਸਵੀਰ 14-10-2026
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਸੀ.ਐੱਮ.ਐੱਸ ਫਾਊਂਡੇਸ਼ਨ ਅਤੇ ਪੰਜਾਬੀ ਸੰਵਾਦ ਵਲੋਂ ਸਰਹੱਦੀ ਪਿੰਡ ਚਾਂਦੀਵਾਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਨੁੱਕੜ ਨਾਟਕ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਇਨ੍ਹਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਪੰਜਾਬੀ ਸੰਵਾਦ ਦੀ ਇੰਚਾਰਜ ਕਮਲਜੀਤ ਕੌਰ ਅਤੇ ਪੀ.ਆਰ.ਓ ਹਰਪਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਨੁੱਕੜ ਨਾਟਕ ਰਾਹੀਂ ਦਰਸਾਇਆ ਗਿਆ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਤਬਾਹ ਕਰਦੀ ਹੈ, ਸਗੋਂ ਇਸ ਦਾ ਮਾੜਾ ਅਸਰ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ, ਉਸਾਰੂ ਗਤੀਵਿਧੀਆਂ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੀ.ਆਰ.ਓ ਹਰਪਿੰਦਰ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਕਿਸੇ ਇਕ ਸੰਸਥਾ ਜਾਂ ਵਿਅਕਤੀ ਦੀ ਜ਼ਿੰਮੇਵਾਰੀ ਮੰਨਣ ਦੀ ਬਜਾਏ ਇਸ ਨੂੰ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਦੇ ਨਾਲ-ਨਾਲ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਪਿੰਡ ਪੱਧਰ ’ਤੇ ਸਾਂਝੇ ਯਤਨਾਂ ਦੀ ਲੋੜ ਹੈ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਪਿੰਡ ਦੇ ਸਰਪੰਚ ਬਗੀਚਾ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ। ਅੰਤ ਵਿਚ ਸੰਸਥਾਵਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਉਪਰਾਲੇ ਕਰਨ ਦਾ ਸੱਦਾ ਦਿੱਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਥਾਣਾ ਘੱਲ ਖੁਰਦ ਦਾ ਵਿਦਿਅਕ ਦੌਰਾ ਐੱਫ.ਆਈ.ਆਰ. ਦਰਜ ਕਰਨ ਤੋਂ ਲੈ ਕੇ... ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।