ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 49 ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੇ ਮਾਲਕੀ ਪ੍ਰਾਪਰਟੀ ਕਾਰਡ
ਮੱਲਾਂਵਾਲਾ, 13 ਅਕਤੂਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਪੱਧਰੀ ਵਿਖੇ 49 ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਇਸ ਸੰਬੰਧੀ ਪਿੰਡ ਪੱਧਰੀ ਵਿਖੇ ਸਮਾਗਮ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ।
ਅਜੀਤ ਡੈਸਕ
14-10-2026