15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

2 ਕਿੱਲੋ 53 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਲਵੰਡੀ ਭਾਈ, 14 ਅਕਤੂਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਹੈ।

ਅਜੀਤ ਡੈਸਕ 15-10-2026
ਤਲਵੰਡੀ ਭਾਈ, 14 ਅਕਤੂਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਕ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਕੋਟ ਕਰੋੜ ਵੱਲ ਜਾ ਰਹੀ ਸੀ ਤਾਂ ਨੈਸ਼ਨਲ ਹਾਈਵੇਅ ਨੰਬਰ-54 ’ਤੇ ਸਥਿਤ ਟੀ-ਪੁਆਇੰਟ ਨੇੜੇ ਸੜਕ ’ਤੇ ਲੱਗੀ ਲਾਈਟ ਦੇ ਚਾਨਣ ’ਚ ਦੋ ਨੌਜਵਾਨ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਨੌਜਵਾਨ ਮੌਕੇ ਤੋਂ ਖਿਸਕਣ ਲੱਗੇ ਜਿਸ ’ਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਤੇ ਇਕ ਕਾਲੇ ਰੰਗ ਦਾ ਰੈੱਡਮੀ-9 ਮੋਬਾਈਲ ਫ਼ੋਨ ਬਰਾਮਦ ਹੋਇਆ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਭਾ ਪੁੱਤਰ ਸੁੰਦਰ ਲਾਲ ਵਾਸੀ ਪਿੰਡ ਜੋਗੇਵਾਲਾ ਤੇ ਮਨਿੰਦਰ ਸਿੰਘ ਉਰਫ਼ ਲਾਲੀ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਸ਼ੁਤਰਾਣਾ ਥਾਣਾ ਪਾਤੜਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ ਅਗਲੀ ਖ਼ਬਰ ਭਾਜਪਾ ਨੇਤਾ ਜਗਦੀਸ਼ ਚੋਪੜਾ ਨੇ ਅਪਾਹਜ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।