15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਰਜਨੀਸ਼ ਦਹੀਯਾ ਨੇ 6 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹੇ ’ਚ ਕਲੀਨਿਕਾਂ ਦੀ ਗਿਣਤੀ ਵੱਧ ਕੇ 37 ਹੋਈ

ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਛੇ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਪਿੰਡ ਮਹਾਲਮ, ਸੁਧ ਸਿੰਘ ਵਾਲਾ, ਸੁਰ ਸਿੰਘ ਵਾਲਾ, ਕਟੋਰਾ, ਰੁਕਣੇਵਾਲਾ ਤੇ ਪਿੰਡ ਖਿਲਚਿਆਂ ਕਦੀਮ ਵਿਖੇ ਉਦਘਾਟਨ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵਲੋਂ ਕੀਤਾ ਗਿਆ।

ਅਜੀਤ ਡੈਸਕ 15-10-2026
ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਛੇ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਪਿੰਡ ਮਹਾਲਮ, ਸੁਧ ਸਿੰਘ ਵਾਲਾ, ਸੁਰ ਸਿੰਘ ਵਾਲਾ, ਕਟੋਰਾ, ਰੁਕਣੇਵਾਲਾ ਤੇ ਪਿੰਡ ਖਿਲਚਿਆਂ ਕਦੀਮ ਵਿਖੇ ਉਦਘਾਟਨ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵਲੋਂ ਕੀਤਾ ਗਿਆ। ਇਸ ਮੌਕੇ ਡਾ.ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਫ਼ਿਰੋਜ਼ਪੁਰ, ਡਾ.ਵਿਵੇਕ ਰਜੌਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਪੰਕਜ ਗੁਪਤਾ ਮੌਜੂਦ ਸਨ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਯਾ ਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਤੇ ਵੱਖ-ਵੱਖ ਲੈਬ ਟੈੱਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ ਜਿਸ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਹਿਲਾਂ 31 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਤੇ ਹੁਣ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 37 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਹੋਰ ਵੀ ਸੁਵਿਧਾਜਨਕ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਤੇ ਸਿਹਤ ਸਹੂਲਤਾਂ ਲੋਕਾਂ ਦੀ ਪਹੁੰਚ ਦੇ ਹੋਰ ਨੇੜੇ ਆਉਣਗੀਆਂ। ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿਚ 46 ਤਰ੍ਹਾਂ ਦੇ ਟੈੱਸਟ ਤੇ 102 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿਚ ਕੋਈ ਪਰਚੀ ਫ਼ੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵਲੋਂ ਮੁਆਇਨਾ ਕਰਕੇ ਲੋੜੀਂਦੇ ਟੈੱਸਟ ਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਦਾ ਫ਼ਾਇਦਾ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰੇਖਾ ਭੱਟੀ, ਡਾ.ਕਰਨਵੀਰ ਤ੍ਰੇਹਨ, ਡਾ.ਰਮਨਪ੍ਰੀਤ ਕੌਰ, ਡਾ.ਅਭੈਜੀਤ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ.ਆਈ, ਹਿਮਾਂਸ਼ੂ ਪੀ.ਏ.ਟੂ. ਐੱਮ.ਐੱਲ.ਏ. ਫ਼ਿਰੋਜ਼ਪੁਰ ਸ਼ਹਿਰੀ, ਰੋਬੀ ਸੰਧੂ ਪੀ.ਏ.ਟੂ. ਐੱਮ.ਐੱਲ.ਏ. ਫ਼ਿਰੋਜ਼ਪੁਰ ਦਿਹਾਤੀ, ਪਿੰਡਾਂ ਦੇ ਸਰਪੰਚਾਂ, ਪੰਚਾਂ ਸਮੇਤ ਮੈਡੀਕਲ ਸਟਾਫ਼ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਫ਼ਿਰੋਜ਼ਪੁਰ ਵਿਖੇ ਭਾਜਪਾ ਵਲੋਂ ਜ਼ੋਰਦਾਰ ਪ੍ਰਦਰਸ਼ਨ ਸੂਬਾ ਸਰਕਾਰ ਖ਼ਿਲਾਫ਼... ਅਗਲੀ ਖ਼ਬਰ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਵੱਖ-ਵੱਖ ਮੰਡੀਆਂ ’ਚ ਕੰਢਿਆਂ ਦੀ ਜਾਂਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲ਼ੋਂ 64,917 ਕੁਇੰਟਲ ਝੋਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।