15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਮੱਲਾਂਵਾਲਾ, 14 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਗੁਰਦਿੱਤੀ ਵਾਲਾ, ਥਾਣਾ ਮੱਲਾਂਵਾਲਾ ਵਜੋਂ ਹੋਈ ਹੈ।

ਅਜੀਤ ਡੈਸਕ 15-10-2026
ਮੱਲਾਂਵਾਲਾ, 14 ਅਕਤੂਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਗੁਰਦਿੱਤੀ ਵਾਲਾ, ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੇ ਦੱਸਿਆ ਕਿ ਉਹ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਉੱਥੇ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਉੱਥੋਂ ਖਿਸਕਣ ਲੱਗਾ ਜਿਸ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਨਾਜ਼ਾ ਕੱਢਿਆ- ਕੁਲਬੀਰ ਸਿੰਘ ਜ਼... ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਬੇਕਰੀ ਤੇ ਚਾਟ ਭੰਡਾਰ ਦੀ ਵਰਕਸ਼ਾਪ ’ਤੇ ਛਾਪੇਮਾਰੀ, ਭਰੇ ਸੈਂਪਲ ਖ਼ੁਸ਼ਬਾਹਾ ਚਾਟ ਭੰਡਾਰ ਦੀ ਵਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।