15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ- ਭਾਟਾ

ਗੋਲੂ ਕਾ ਮੋੜ, 14 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਆਏ ਦਿਨ ਵਾਪਰ ਰਹੀਆਂ ਲੁੱਟ-ਖੋਹ, ਫਿਰੌਤੀ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ ਨੇ ਕੀਤਾ।

ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ 15-10-2026
ਗੋਲੂ ਕਾ ਮੋੜ, 14 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਆਏ ਦਿਨ ਵਾਪਰ ਰਹੀਆਂ ਲੁੱਟ-ਖੋਹ, ਫਿਰੌਤੀ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਏ ਜਾਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਕਤਲ ਦੀ ਘਟਨਾ ਨੇ ਲੋਕਾਂ ਵਿਚ ਡਰ ਤੇ ਚਿੰਤਾ ਹੋਰ ਵਧਾ ਦਿੱਤੀ ਹੈ। ਜੋਗਿੰਦਰ ਪਾਲ ਭਾਟਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ‘ਆਪ’ ਸਰਕਾਰ ਕਾਨੂੰਨ-ਵਿਵਸਥਾ ਬਣਾਏ ਰੱਖਣ ਤੇ ਨਸ਼ਾ ਖ਼ਤਮ ਕਰਨ ਦੇ ਮਾਮਲੇ ’ਚ ਅਸਫ਼ਲ ਸਾਬਤ ਹੋਈ - ਰਾਣਾ ਗੁਰਮੀਤ ਸਿੰਘ ਸੋ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਨਾਜ਼ਾ ਕੱਢਿਆ- ਕੁਲਬੀਰ ਸਿੰਘ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।