15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਾ ਤਸਕਰਾਂ ਵਿਰੁੱਧ ਇਕਜੁੱਟ ਹੋ ਕੇ ਵੱਡੀ ਸਮਾਜਿਕ ਲੜਾਈ ਲੜਨ ਦੀ ਲੋੜ- ਬੱਬੀ ਫ਼ਿਰੋਜ਼ਸ਼ਾਹ

ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਨਿਖੇਧੀ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ )ਪੂਰਨ ਸਮਰਥਨ ਕਰਦੀ ਹੈ ਤੇ ਜਥੇਬੰਦੀ ਵਲੋਂ ਇਸ ਵਿਚ ਸਹਿਯੋਗ ਵੀ ਦਿੱਤਾ ਜਾਵੇਗਾ।

ਅਜੀਤ ਡੈਸਕ 15-10-2026
ਤਲਵੰਡੀ ਭਾਈ, 14 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਨਿਖੇਧੀ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ )ਪੂਰਨ ਸਮਰਥਨ ਕਰਦੀ ਹੈ ਤੇ ਜਥੇਬੰਦੀ ਵਲੋਂ ਇਸ ਵਿਚ ਸਹਿਯੋਗ ਵੀ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਇਸ ਰੋਸ ਵਜੋਂ ਬੰਦ ਵਿਚ ਸਾਥ ਦੇਣ ਦੀ ਅਪੀਲ ਕੀਤੀ। ਬੱਬੀ ਫ਼ਿਰੋਜ਼ਸ਼ਾਹ ਨੇ ਪੰਜਾਬ ਵਾਸੀਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਇੱਕਜੁੱਟ ਹੋ ਕੇ ਵੱਡੀ ਸਮਾਜਿਕ ਲੜਾਈ ਲੜਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਫ਼ਿਰੋਜ਼ਪੁਰ ’ਚ ਸੈਮੀਨਾਰ ਦੌਰਾਨ ਦਸ ਸਾਲਾ ਨਸ਼ਾ ਵਿਰੋਧੀ ਨੀਤੀ ਦਾ ਪ੍ਰਸਤਾਵ ਤਸਕਰਾਂ ਤੇ ਭ੍... ਅਗਲੀ ਖ਼ਬਰ ਦੁਸਹਿਰਾ ਕਮੇਟੀ ਨੇ ਗਰਾਊਂਡ ’ਚ ਕਰਵਾਇਆ ਧਰਤੀ ਪੂਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।