16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ

ਮੁੱਦਕੀ, 15 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਯੂਥ ਪ੍ਰਧਾਨ ਮੇਜਰ ਸਿੰਘ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਜਿਹੀਆਂ ਵਾਰਦਾਤਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ ਅਤੇ ਸਰਕਾਰ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਮੇਜਰ ਸਿੰਘ 16-10-2026
ਮੁੱਦਕੀ, 15 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਯੂਥ ਪ੍ਰਧਾਨ ਮੇਜਰ ਸਿੰਘ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਜਿਹੀਆਂ ਵਾਰਦਾਤਾਂ ਦਾ ਵਾਪਰਨਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ ਅਤੇ ਸਰਕਾਰ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰਨਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਯੂਥ ਪ੍ਰਧਾਨ ਮੇਜਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਫ਼ਿਰੋਜ਼ਪੁਰ ਲੋਕ ਲਹਿਰ ਨੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਸੰਸਦ ਮੈਂਬਰ ਵਰੁਣ ਮੁਲਾਣਾ ਵਲੋਂ ਨਾਰਾਇਣਗੜ੍ਹ ਅਨਾਜ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।