ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ’ਚ ਅਹਿਮ ਫ਼ੈਸਲੇ ਹੋਏ
ਗੁਰੂਹਰਸਹਾਏ, 15 ਅਕਤੂਬਰ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਦੀ ਮੀਟਿੰਗ ਇਲਾਕਾ ਕਨਵੀਨਰ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮਜ਼ਦੂਰਾਂ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ ਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਵਿਉਂਤਬੰਦੀ ਵੀ ਉਲੀਕੀ ਗਈ।
ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ। ਤਸਵੀਰ-ਕਪਿਲ ਕੰਧਾਰੀ
16-10-2026