16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭਾਰੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ, ਦਾਣਾ ਮੰਡੀ ’ਚ ਵੀ ਭਰਿਆ ਪਾਣੀ ਮੁੱਖ ਦਾਣਾ ਮੰਡੀ ਦੇ ਗੇਟ ’ਤੇ ਪਾਣੀ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ, ਸ਼ੈੱਡਾਂ ਦੀਆਂ ਨਿਕਾਸੀ ਪਾਈਪਾਂ ਦੀ ਮਾੜੀ ਵਿਵਸਥਾ ਕਾਰਨ ਬੋਰੀਆਂ ਵਿਚ ਵੜਿਆ ਪਾਣੀ

ਗੁਰੂਹਰਸਹਾਏ, 15 ਅਕਤੂਬਰ (ਕਪਿਲ ਕੰਧਾਰੀ)– ਗੁਰੂਹਰਸਹਾਏ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਏ ਭਾਰੀ ਮੀਂਹ ਅਤੇ ਕਈ ਥਾਵਾਂ ’ਤੇ ਹੋਈ ਗੜੇਮਾਰੀ ਅਤੇ ਤੇਜ਼ ਝੱਖੜ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ, ਉੱਥੇ ਹੀ ਮੁੱਖ ਦਾਣਾ ਮੰਡੀ ਵਿਚ ਵਿਕਰੀ ਲਈ ਲਿਆਂਦੇ ਗਏ ਝੋਨੇ ਨੂੰ ਵੀ ਮੀਂਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ।

ਪਿੰਡ ਮੋਠਾਵਾਲਾ ਵਿਖੇ ਮੀਂਹ ਤੇ ਝੱਖੜ ਕਾਰਨ ਖ਼ਰਾਬ ਹੋਈ ਫ਼ਸਲ ਅਤੇ ਖੇਤਾਂ ਵਿਚ ਡਿੱਗੇ ਟਰਾਂਸਫਾਰਮਰ ਦਾ ਦ੍ਰਿਸ਼। ਤਸਵੀਰਾਂ- ਕਪਿਲ ਕੰਧਾਰੀ 16-10-2026
ਗੁਰੂਹਰਸਹਾਏ, 15 ਅਕਤੂਬਰ (ਕਪਿਲ ਕੰਧਾਰੀ)– ਗੁਰੂਹਰਸਹਾਏ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪਏ ਭਾਰੀ ਮੀਂਹ ਅਤੇ ਕਈ ਥਾਵਾਂ ’ਤੇ ਹੋਈ ਗੜੇਮਾਰੀ ਅਤੇ ਤੇਜ਼ ਝੱਖੜ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ, ਉੱਥੇ ਹੀ ਮੁੱਖ ਦਾਣਾ ਮੰਡੀ ਵਿਚ ਵਿਕਰੀ ਲਈ ਲਿਆਂਦੇ ਗਏ ਝੋਨੇ ਨੂੰ ਵੀ ਮੀਂਹ ਦੇ ਪਾਣੀ ਨੇ ਪ੍ਰਭਾਵਿਤ ਕੀਤਾ ਹੈ। ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਆਪਣੀ ਫ਼ਸਲ ਵੱਢ ਕੇ ਗੁਰੂਹਰਸਹਾਏ ਦੀ ਮੁੱਖ ਦਾਣਾ ਮੰਡੀ ਵਿਚ ਲਿਆ ਰਹੇ ਹਨ ਤਾਂ ਜੋ ਇਸ ਨੂੰ ਵੇਚ ਕੇ ਆਪਣੀ ਮਿਹਨਤ ਦੀ ਕਮਾਈ ਪ੍ਰਾਪਤ ਕਰ ਸਕਣ ਪਰ ਅੱਜ ਹੋਈ ਬਾਰਿਸ਼ ਕਾਰਨ ਮੰਡੀ ਵਿਚ ਥਾਂ-ਥਾਂ ਪਾਣੀ ਖੜ੍ਹ ਗਿਆ, ਜਿਸ ਨਾਲ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਅਤੇ ਬੋਰੀਆਂ ਵਿਚ ਪਾਣੀ ਵੜ ਗਿਆ। ਮੰਡੀ ਵਿਚ ਬਣੇ ਵੱਡੇ-ਵੱਡੇ ਸ਼ੈੱਡਾਂ ਦੀ ਪਾਣੀ ਦੀ ਨਿਕਾਸੀ ਵਿਵਸਥਾ ਵੀ ਸਵਾਲਾਂ ਦੇ ਘੇਰੇ ਵਿਚ ਹੈ। ਕਿਸਾਨਾਂ ਅਤੇ ਆੜ੍ਹਤੀਆਂ ਅਨੁਸਾਰ ਸ਼ੈੱਡਾਂ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਲਗਾਈਆਂ ਗਈਆਂ ਪਾਈਪਾਂ ਸਹੀ ਢੰਗ ਨਾਲ ਨਹੀਂ ਲਗਾਈਆਂ ਗਈਆਂ, ਜਿਸ ਕਾਰਨ ਪਾਣੀ ਮੰਡੀ ਵਿਚ ਡਿਗਦਾ ਹੈ ਅਤੇ ਫ਼ਸਲ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ੈੱਡਾਂ ਦੀਆਂ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਾਂ ਨੂੰ ਅੰਡਰਗਰਾਊਂਡ ਕੀਤਾ ਜਾਵੇ, ਤਾਂ ਜੋ ਪਾਣੀ ਦੀ ਸਹੀ ਨਿਕਾਸੀ ਹੋ ਸਕੇ ਅਤੇ ਭਵਿੱਖ ਵਿਚ ਕਿਸਾਨਾਂ ਦੀ ਫ਼ਸਲ ਨੂੰ ਅਜਿਹੇ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਮੁੱਖ ਦਾਣਾ ਮੰਡੀ ਦੇ ਗੇਟ ’ਤੇ ਵੀ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ, ਜਿਸ ਕਾਰਨ ਮੰਡੀ ਵਿਚ ਆਉਣ-ਜਾਣ ਵਾਲੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਥਿਤੀ ਨੇ ਮੰਡੀ ਵਿਚ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਮੀਂਹ ਪੈਣ ਨਾਲ ਇਹ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
ਪਿਛਲੀ ਖ਼ਬਰ ਹਲਕਾ ਬੱਲੂਆਣਾ ’ਚ ਤੇਜ਼ ਹਨੇਰੀ, ਮੀਂਹ ਤੇ ਗੜੇਮਾਰੀ ਨੇ ਝੋਨੇ ਦੀ ਪੱਕੀ ਫ਼ਸਲ ਵਿਛਾਈ ਅਗਲੀ ਖ਼ਬਰ ਬਜ਼ੁਰਗ ਦੇ ਕਤਲ ਦੇ ਦੋਸ਼ ਵਿਚ 9 ਵਿਅਕਤੀਆਂ ਖਿਲਾਫ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।