17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਤੇ ਐੱਨ.ਸੀ.ਸੀ. ਗਤੀਵਿਧੀਆਂ ’ਚ ਮਾਰੀਆਂ ਮੱਲਾਂ

ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ’ਤੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਅਤੇ ਐੱਨ. ਸੀ.

ਪੈਰਾਡਾਈਜ ਸਕੂਲ ਦੇ ਖਿਡਾਰੀ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨਾਲ। ਤਸਵੀਰ-ਪ੍ਰਤਾਪ ਸਿੰਘ ਹੀਰਾ 17-10-2026
ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ’ਤੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਅਤੇ ਐੱਨ.ਸੀ.ਸੀ. ਦੇ ਸਾਲਾਨਾ ਸਿਖਲਾਈ ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੇ ਦੱਸਿਆ ਕਿ ਆਰ.ਡੀ. ਖ਼ੌਸਲਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਈਆਂ ਰਾਜ ਪੱਧਰੀ ਵੂਸ਼ੂ ਖੇਡਾਂ ਵਿਚ ਸਕੂਲ ਦੀ ਟੀਮ ਨੇ ਕੋਚ ਵਿਸ਼ਾਲ ਕੰਬੋਜ ਦੀ ਅਗਵਾਈ ਹੇਠ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਖਿਡਾਰੀ ਹਰਪਾਲ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ ਤੇ 7,000 ਰੁਪਏ ਦਾ ਨਕਦ ਇਨਾਮ ਜਿੱਤਿਆ। ਇਸ ਤੋਂ ਇਲਾਵਾ ਮਨਿੰਦਰ ਸਿੰਘ, ਸੁਰਿੰਦਰ ਸਿੰਘ ਤੇ ਏਕਮਜੋਤ ਸਿੰਘ ਨੇ ਕਾਂਸੀ ਦੇ ਤਗਮੇ ਜਿੱਤ ਕੇ ਬਾਜ਼ੀ ਮਾਰੀ ਜਿਨ੍ਹਾਂ ਨੂੰ ਪ੍ਰਤੀ ਖਿਡਾਰੀ 5,000 ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਦੂਜੇ ਪਾਸੇ, ਐੱਨ.ਸੀ.ਸੀ. ਦੇ ਸਾਲਾਨਾ ਕੰਬਾਈਨ ਟ੍ਰੇਨਿੰਗ ਕੈਂਪ ਸੀ.ਏ.ਟੀ.ਸੀ ਵਿਚ ਵੀ ਸਕੂਲ ਦੇ ਕੈਡਿਟਾਂ ਦਾ ਦਬਦਬਾ ਰਿਹਾ। ਕੈਡਿਟਾਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇਂ ਸਕਿੱਟ, ਤਾਈਕਵਾਂਡੋ ਤੇ ਐਂਕਰਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਤਗਮੇ ਹਾਸਲ ਕੀਤੇ। ਸਕੂਲ ਪਹੁੰਚਣ ’ਤੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐੱਨ.ਸੀ.ਸੀ. ਅਧਿਕਾਰੀ ਅਰਵਿੰਦਰ ਸਿੰਘ, ਮੈਡਮ ਪਰਿਭਾਸ਼ਾ, ਮੈਡਮ ਮੋਨਿਕਾ, ਮੈਡਮ ਸੁਖਜੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਗੁਰੂ ਨਾਨਕ ਲਾਅ ਕਾਲਜ ਸਾਈਂਆਵਾਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਦੁਸਹਿਰੇ ਦੀ ਜਗ੍ਹਾ ਬਦਲਣ ਦੀ ਮੰਗ ਲੈ ਕੇ ਲਾਇਨਜ਼ ਕਲੱਬ ਨੇ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।