17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੰਗਾਂ ਲਾਗੂ ਨਾ ਕਰਨ ਕਰਕੇ ਮੁਲਾਜ਼ਮਾਂ ਵਿਚ ਰੋਸ- ਸੁੱਖੇਵਾਲਾ

ਜ਼ੀਰਾ, 16 ਅਕਤੂਬਰ (ਰਜਨੀਸ਼ ਕਥੂਰੀਆ)- ਪੀ. ਐਸ.

ਅਜੀਤ ਡੈਸਕ 17-10-2026
ਜ਼ੀਰਾ, 16 ਅਕਤੂਬਰ (ਰਜਨੀਸ਼ ਕਥੂਰੀਆ)- ਪੀ.ਐਸ.ਈ.ਬੀ.ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ੀਰਾ ਵਿਖੇ ਲਖਵੀਰ ਸਿੰਘ ਸੁੱਖੇਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ, ਮੰਡਲ ਸਕੱਤਰ ਸਵਰਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਮੁਲਾਜ਼ਮ ਜਥੇਬੰਦੀਆਂ ਨਾਲ ਮੰਗਾਂ ਸਬੰਧੀ ਵਾਰ-ਵਾਰ ਸਮਝੌਤੇ ਕਰਕੇ ਭੱਜ ਰਹੀ ਹੈ। ਆਗੂਆਂ ਨੇ ਅੱਗੇ ਕਿਹਾ ਕਿ ਵਿੱਤ ਮੰਤਰੀ ਦੀ ਮੌਜੂਦਗੀ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਹੋਈਆਂ ਸਹਿਮਤੀਆਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਤੇ ਪਾਵਰ ਕਾਮ ਮੈਨੇਜਮੈਂਟ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਬਹੁਤ ਰੋਸ ਹੈ। ਇਸ ਲਈ ਚੱਲ ਰਹੇ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। ਮੀਟਿੰਗ ਵਿਚ ਲਖਵੀਰ ਸਿੰਘ ਸੁੱਖੇਵਾਲਾ, ਸਵਰਨ ਸਿੰਘ, ਬਲਕਾਰ ਸਿੰਘ ਭੁੱਲਰ, ਵਰਿੰਦਰ ਕੁਮਾਰ ਤਲਵੰਡੀ ਭਾਈ, ਜਗਦੇਵ ਸਿੰਘ ਮੱਖੂ, ਗੁਰਵਿੰਦਰ ਸਿੰਘ, ਬਲਜੀਤ ਸਿੰਘ ਮੱਲਾਂਵਾਲਾ, ਭੁਪਿੰਦਰ ਸਿੰਘ ਤਲਵੰਡੀ ਭਾਈ, ਗੁਰਵਿੰਦਰ ਸਿੰਘ ਜੇ.ਈ. ਜ਼ੀਰਾ, ਅੰਗਰੇਜ਼ ਸਿੰਘ ਤਲਵੰਡੀ, ਰਾਜ ਸਿੰਘ ਮਖੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਸਨਿਚਰਵਾਰ, 17 ਅਕਤੂਬਰ, 2026 ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।