19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਲੋੜ- ਚੰਦੜ, ਖੁਰਮੀ

ਮੁੱਦਕੀ, 18 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਹੁੰਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਚਰਨਜੀਤ ਸਿੰਘ ਚੰਦੜ ਤੇ ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਰੀਆਂ ਸਰਕਾਰਾਂ ਨੂੰ ਸਿਆਸੀ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਸਰਕਾਰ ਜਾਂ ਸਿਆਸੀ ਪਾਰਟੀ ਦਾ ਮੁੱਦਾ ਨਹੀਂ, ਸਗੋਂ ਇਹ ਪੰਜਾਬ ਦੇ ਭਵਿੱਖ ਤੇ ਨੌਜਵਾਨ ਪੀੜ੍ਹੀ ਨਾਲ ਜੁੜਿਆ ਗੰਭੀਰ ਮਸਲਾ ਹੈ ਜਿਸ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ।

ਅਜੀਤ ਡੈਸਕ 19-10-2026
ਮੁੱਦਕੀ, 18 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਹੁੰਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਚਰਨਜੀਤ ਸਿੰਘ ਚੰਦੜ ਤੇ ਸਮਾਜ ਸੇਵੀ ਬਲਵਿੰਦਰ ਸਿੰਘ ਖੁਰਮੀ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਰੀਆਂ ਸਰਕਾਰਾਂ ਨੂੰ ਸਿਆਸੀ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਸਰਕਾਰ ਜਾਂ ਸਿਆਸੀ ਪਾਰਟੀ ਦਾ ਮੁੱਦਾ ਨਹੀਂ, ਸਗੋਂ ਇਹ ਪੰਜਾਬ ਦੇ ਭਵਿੱਖ ਤੇ ਨੌਜਵਾਨ ਪੀੜ੍ਹੀ ਨਾਲ ਜੁੜਿਆ ਗੰਭੀਰ ਮਸਲਾ ਹੈ ਜਿਸ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਤੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਨੁਸਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ, ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੇ ਇਲਾਜ ’ਤੇ ਮੁੜ ਵਸੇਬੇ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਚਰਨਜੀਤ ਸਿੰਘ ਚੰਦੜ ਤੇ ਬਲਵਿੰਦਰ ਸਿੰਘ ਖੁਰਮੀ ਨੇ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ’ਤੇ ਇਕ-ਦੂਜੇ ਨੂੰ ਦੋਸ਼ ਦੇਣ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਲਖਵੀਰ ਸਿੰਘ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ‘ ਆਪ’ ਦੇ ਟਕਸਾਲੀ ਆਗੂ ਬਲਰਾਜ ਸਿੰਘ ਕਟੋਰਾ ਬਣੇ ‘ਆਪ’ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤੀ ’ਤੇ ਜ਼ਿਲ੍ਹੇ ਭਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।