20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡਰੱਗ ਇੰਸਪੈਕਟਰ ਵਲੋਂ ਪੁਲਿਸ ਦੀ ਸਹਾਇਤਾ ਨਾਲ ਮੈਡੀਕਲ ਸਟੋਰਾਂ ਦੀ ਜਾਂਚ

ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਵਲੋਂ ਥਾਣਾ ਸਿਟੀ ਜ਼ੀਰਾ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਦੇ ਸਹਿਯੋਗ ਨਾਲ ਰੇਲਵੇ ਰੋਡ ਜ਼ੀਰਾ, ਸ਼ੇਰਾਂ ਵਾਲਾ ਚੌਕ ਸਮੇਤ ਕੁਝ ਹੋਰ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਜਾਂਚ ਦੇ ਦੌਰਾਨ ਮੈਡੀਕਲ ਸਟੋਰਾਂ ਤੋਂ ਕਿਸੇ ਤਰ੍ਹਾਂ ਦੀ ਕੋਈ ਵੀ ਇਤਰਾਜਯੋਗ ਸਮੱਗਰੀ ਨਹੀਂ ਪਾਈ ਗਈ।

ਅਜੀਤ ਡੈਸਕ 20-10-2026
ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਵਲੋਂ ਥਾਣਾ ਸਿਟੀ ਜ਼ੀਰਾ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਦੇ ਸਹਿਯੋਗ ਨਾਲ ਰੇਲਵੇ ਰੋਡ ਜ਼ੀਰਾ, ਸ਼ੇਰਾਂ ਵਾਲਾ ਚੌਕ ਸਮੇਤ ਕੁਝ ਹੋਰ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਜਾਂਚ ਦੇ ਦੌਰਾਨ ਮੈਡੀਕਲ ਸਟੋਰਾਂ ਤੋਂ ਕਿਸੇ ਤਰ੍ਹਾਂ ਦੀ ਕੋਈ ਵੀ ਇਤਰਾਜਯੋਗ ਸਮੱਗਰੀ ਨਹੀਂ ਪਾਈ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਅਤੇ ਥਾਣਾ ਸਿਟੀ ਜ਼ੀਰਾ ਦੇ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ੀਰਾ ਵਿਖੇ ਕੁਝ ਮੈਡੀਕਲ ਸਟੋਰਾਂ ਦੇ ਖਿਲਾਫ਼ ਉਹਨਾਂ ਨੂੰ ਗੁਪਤ ਸ਼ਿਕਾਇਤਾਂ ਮਿਲੀਆਂ ਸਨ ਕਿ ਉੱਥੇ ਮੈਡੀਕਲ ਨਸ਼ਾ ਵੇਚਿਆ ਜਾ ਰਿਹਾ ਹੈ ਜਿਸ ਦੇ ਆਧਾਰ ’ਤੇ ਅਚਾਨਕ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਡਰੱਗ ਇੰਸਪੈਕਟਰ ਮੈਡਮ ਗੁਪਤਾ ਨੇ ਦੱਸਿਆ ਕਿ ਕੁਝ ਮੈਡੀਕਲ ਸਟੋਰਾਂ ਵਲੋਂ ਨਿਰਧਾਰਤ ਨਿਯਮਾਂ ਦੀ ਮਾਮੂਲੀ ਉਲੰਘਣਾ ਪਾਈ ਗਈ ਹੈ ਜਿਨਾਂ ਨੂੰ ਇਹ ਤਰੁੱਟੀਆਂ ਦੂਰ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ। ਉਹਨਾਂ ਜ਼ੀਰਾ ਦੇ ਮੈਡੀਕਲ ਸਟੋਰ ਮਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਮੈਡੀਕਲ ਸਟੋਰ ਮਾਲਕ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਨਸ਼ਾ ਵੇਚਣ ਤੋਂ ਗੁਰੇਜ ਕਰੇ। ਉਹਨਾਂ ਕਿਹਾ ਕਿ ਜੇਕਰ ਇਸ ਚੇਤਾਵਨੀ ਤੋਂ ਬਾਅਦ ਵੀ ਕੋਈ ਮੈਡੀਕਲ ਸਟੋਰ ਮਾਲਕ ਮੈਡੀਕਲ ਨਸ਼ਾ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕ ਰਜਨੀਸ਼ ਦਹੀਆ ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।