ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ’ਚ ਅਕਾਲੀ ਵਰਕਰਾਂ ਵਲੋਂ ਵਿਧਾਇਕ ਕਟਾਰੀਆ ਦੀ ਕੋਠੀ ਦੇ ਬਾਹਰ ਰੋਸ ਧਰਨਾ
ਜ਼ੀਰਾ,19 ਅਕਤੂਬਰ (ਰਜਨੀਸ਼ ਕਥੂਰੀਆ)- ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ਤੋਂ ਬਾਅਦ ਇਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਪੀੜਤ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਵਲੋਂ ਹਮਦਰਦੀ ਕਰਨ ਲਈ ਵੀ ਨਾ ਪਹੁੰਚਣ ਤੋਂ ਬਾਅਦ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਰੋਸ ਵਿਆਪਕ ਹੁੰਦਾ ਜਾ ਰਿਹਾ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬਣੀ ਕਮੇਟੀ ਦੇ ਸੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਫ਼ਿਰੋਜਪੁਰ ਰੋਡ ਜ਼ੀਰਾ ’ਤੇ ਸਥਿਤ ਦਫਤਰ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਰਿਹਾਇਸ਼ ਤੱਕ ਰੋਸ ਪ੍ਰਦਰਸ਼ਨ ਕੀਤਾ /ਤੇ ਆਮ ਆਦਮੀ ਪਾਰਟੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਅਜੀਤ ਡੈਸਕ
20-10-2026