ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਇਨਸਾਫ਼ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵਿਧਾਇਕ ਭੁੱਲਰ ਦੇ ਦਫ਼ਤਰ ਮੂਹਰੇ ਧਰਨਾ
ਫ਼ਿਰੋਜ਼ਪੁਰ, 19 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਮੂਹਰੇ ਤਿੰਨ ਘੰਟੇ ਧਰਨਾ ਦਿੱਤਾ ਗਿਆ ਤੇ ਲਾਹਨਤ ਪੱਤਰ ਚਿਪਕਾਇਆ ਗਿਆ। ਆਗੂਆਂ ਨੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਨੂੰ ਗੰਭੀਰ ਮਾਮਲਾ ਦੱਸਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।
ਅਜੀਤ ਡੈਸਕ
20-10-2026