22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਧਾਇਕ ਫ਼ੌਜਾ ਸਿੰਘ ਸਰਾਰੀ ਤੇ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ

ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਜਸ਼ਨਦੀਪ ਸਿੰਘ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫ਼ਸਲ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 22-10-2026
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸਰਦਾਰ ਫ਼ੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਜਸ਼ਨਦੀਪ ਸਿੰਘ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫ਼ਸਲ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆੜ੍ਹਤੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਸਬੰਧਿਤ ਪ੍ਰਬੰਧਾਂ ਬਾਰੇ ਲੋੜੀਂਦੀ ਕਾਰਵਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੌਰੇ ਦੌਰਾਨ ਜਿਹੜੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਗਈ ਹੈ।
ਪਿਛਲੀ ਖ਼ਬਰ ਐਚ.ਕੇ.ਐਲ. ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਦਿਵਿਆਂਗ ਅਧਿਆਪਕਾਂ ਦੀਆਂ ਬਦਲੀਆਂ ਲਟਕੀਆਂ, ਸਟੇਸ਼ਨ ਚੋਣ ਤੁਰੰਤ ਕਰਵਾਏ ਸਿੱਖਿਆ ਵਿਭਾਗ-ਪ੍ਰਿਥਵੀ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।