22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਐਚ.ਕੇ.ਐਲ. ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸਬ-ਡਿਵੀਜ਼ਨ ਗੁਰੂਹਰਸਹਾਏ ਦੇ ਡੀ.

ਅਜੀਤ ਡੈਸਕ 22-10-2026
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸਬ-ਡਿਵੀਜ਼ਨ ਗੁਰੂਹਰਸਹਾਏ ਦੇ ਡੀ.ਐੱਸ.ਪੀ ਤਜਿੰਦਰ ਪਾਲ ਸਿੰਘ ਵਲੋਂ ਐਚ.ਕੇ.ਐਲ. ਕਾਲਜ ਗੁਰੂਹਰਸਹਾਏ ਵਿਖੇ ਕਾਲਜ ਪ੍ਰਬੰਧਕਾਂ ਦੇ ਸਹਿਯੋਗ ਦੇ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਡੀ.ਐੱਸ.ਪੀ ਤਜਿੰਦਰ ਪਾਲ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡੀ.ਐੱਸ.ਪੀ ਤਜਿੰਦਰ ਪਾਲ ਸਿੰਘ ਦੇ ਰੀਡਰ ਵਿਜੇ ਕੁਮਾਰ ਅਤੇ ਕਰਨੈਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਲਾ ਉਤਸਵ 2026 ’ਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਤੇ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।