ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬੰਧੀ ਕੀਤੀ ਵਿਸ਼ੇਸ਼ ਬੈਠਕ
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਕੰਮ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹੌਟ ਸਪਾਟ ਪਿੰਡਾਂ ਵਿੱਚ ਲੋਕਾਂ ਨਾਲ ਜਾਗਰੂਕਤਾ ਮੀਟਿੰਗ ਕਰਦਿਆਂ ਨਸ਼ਿਆਂ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦੱਸਣ ਦੇ ਨਾਲ ਸਰਕਾਰ ਦੁਆਰਾ ਨਸ਼ਿਆਂ ਦੇ ਸੌਦਾਗਰਾਂ ਬਾਰੇ ਜਾਣਕਾਰੀ ਦੇਣ ਲਈ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ।
ਅਜੀਤ ਡੈਸਕ
23-10-2026