23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦਿਨ-ਦਿਹਾੜੇ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਮੁੱਦਕੀ, 22 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਚ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਚੋਰਾਂ ਵਲੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਕੀਤੇ ਜਾਣ ਦੀ ਘਟਨਾ ਨੇ ਸਥਾਨਕ ਦੁਕਾਨਦਾਰਾਂ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ । ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕਸਬੇ ਦੇ ਮੇਨ ਰੋਡ ’ਤੇ ਪੰਜਾਬ ਐਂਡ ਸਿੰਧ ਬੈਂਕ ਦੇ ਨਜ਼ਦੀਕ ਸਥਿਤ ਮਿਲਨ ਟੈਲੀਕਾਮ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਇਕ ਨੌਜਵਾਨ ਦਾ ਮੋਟਰਸਾਈਕਲ ਦੁਕਾਨ ਦੇ ਬਾਹਰੋਂ ਚੋਰੀ ਹੋ ਗਿਆ ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਲੋਕਾਂ ਦੀ ਮੰਗ ਹੈ ਕਿ ਪੁਲਿਸ ਇਲਾਕੇ ਵਿਚ ਗਸ਼ਤ ਵਧਾਏ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ। ਨਾਕੇ ’ਤੇ ਮੋਟਰਸਾਈਕਲ ਛੱਡ ਕੇ ਫ਼ਰਾਰ ਹੋਇਆ ਵਿਅਕਤੀ, 300 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ।

ਅਜੀਤ ਡੈਸਕ 23-10-2026
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਮੋਟਰਸਾਈਕਲ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਜਦਕਿ ਉਸ ਦਾ ਮੋਬਾਈਲ ਫ਼ੋਨ ਵੀ ਮੌਕੇ ਤੋਂ ਬਰਾਮਦ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਅਤੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਸਮੇਤ ਰੇਲਵੇ ਸਟੇਸ਼ਨ ਰੋਡ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 04 ਏ.ਐੱਚ. 0758 ’ਤੇ ਸਵਾਰ ਵਿਅਕਤੀ ਨੂੰ ਜਾਂਚ ਲਈ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੋਟਰਸਾਈਕਲ ਸਵਾਰ ਆਵਾਜਾਈ ਜ਼ਿਆਦਾ ਹੋਣ ਕਾਰਨ ਮੌਕੇ ’ਤੇ ਮੋਟਰਸਾਈਕਲ ਛੱਡ ਕੇ ਭੱਜ ਗਿਆ। ਭੱਜਦੇ ਸਮੇਂ ਉਸ ਦਾ ਓਪੋ ਕੰਪਨੀ ਦਾ ਮੋਬਾਈਲ ਫ਼ੋਨ ਵੀ ਜ਼ਮੀਨ ’ਤੇ ਡਿੱਗ ਪਿਆ। ਪੁਲਿਸ ਵਲੋਂ ਮੋਟਰਸਾਈਕਲ ਦੀ ਤਲਾਸ਼ੀ ਲੈਣ ’ਤੇ ਉਸ ਦੇ ਲਾਕਰ ਵਿਚੋਂ ਇਕ ਲਿਫ਼ਾਫ਼ਾ ਬਰਾਮਦ ਹੋਇਆ। ਜਿਸ ਵਿਚੋਂ 300 ਗ੍ਰਾਮ ਹੈਰੋਇਨ ਮਿਲੀ। ਪੁਲਿਸ ਨੇ ਹੈਰੋਇਨ, ਓਪੋ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਮਾਮਲੇ ਵਿਚ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜ਼ੀਰਾ ਵਿਖੇ ਲੋਕ ਸੁਣਵਾਈ ਕੈਂਪ ਕੱਲ੍ਹ ਅਗਲੀ ਖ਼ਬਰ ਗੁਲਜਾਰ ਸਿੰਘ ਰਣੀਕੇ ਲੱਖੋਂ ਕੇ ਬਹਿਰਾਮ ਵਿਖੇ ਅੱਜ ਪਹੁੰਚਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।