ਤਿਉਹਾਰੀ ਸੀਜ਼ਨ ਦੌਰਾਨ ਫ਼ਿਰੋਜ਼ਪੁਰ ਵਿਖੇ ਸ਼ੱਕੀ ਅੰਜੀਰ ਦਾ ਮਾਮਲਾ ਆਇਆ ਸਾਹਮਣੇ
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਸਮੇਤ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਫੂਡ ਸੇਫ਼ਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਫ਼ਿਰੋਜ਼ਪੁਰ ਵਿਚ ਨਕਲੀ ਹੋਣ ਦੇ ਸ਼ੱਕੀ ਅੰਜੀਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਵਲੋਂ ਕਾਰਵਾਈ ਕਰਦਿਆਂ ਸ਼ੱਕੀ ਮਾਲ ਕਬਜ਼ੇ ਵਿਚ ਲਿਆ ਗਿਆ ਹੈ।
ਫ
ਫੂਡ ਸੇਫ਼ਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ
23-10-2026
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਸਮੇਤ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਫੂਡ ਸੇਫ਼ਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਫ਼ਿਰੋਜ਼ਪੁਰ ਵਿਚ ਨਕਲੀ ਹੋਣ ਦੇ ਸ਼ੱਕੀ ਅੰਜੀਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਵਲੋਂ ਕਾਰਵਾਈ ਕਰਦਿਆਂ ਸ਼ੱਕੀ ਮਾਲ ਕਬਜ਼ੇ ਵਿਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਤਿਉਹਾਰੀ ਸੀਜ਼ਨ ਦੌਰਾਨ ਕੁੱਝ ਵਿਅਕਤੀਆਂ ਵਲੋਂ ਗਲੀਆਂ-ਮੁਹੱਲਿਆਂ ਵਿਚ ਘੁੰਮ ਕੇ ਕਥਿਤ ਤੌਰ ’ਤੇ ਬੇਹੱਦ ਸਸਤੇ ਭਾਅ ’ਤੇ ਡਰਾਈ ਫਰੂਟ ਵੇਚਣ ਦੀਆਂ ਪੇਸ਼ਕਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਘੱਟ ਕੀਮਤ ਦੇ ਲਾਲਚ ਵਿਚ ਆ ਕੇ ਖਾਣ-ਪੀਣ ਦੀਆਂ ਵਸਤਾਂ ਨਾ ਖ਼ਰੀਦਣ ਅਤੇ ਉਨ੍ਹਾਂ ਦੀ ਗੁਣਵੱਤਾ ਅਤੇ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ। ਵਿਭਾਗ ਅਨੁਸਾਰ ਜੇਕਰ ਬਾਜ਼ਾਰ ਵਿਚ ਆਮ ਤੌਰ ’ਤੇ 1500 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕਣ ਵਾਲੀ ਅੰਜੀਰ ਕੋਈ ਵਿਅਕਤੀ 500 ਰੁਪਏ ਪ੍ਰਤੀ ਕਿੱਲੋ ਵੇਚਣ ਦੀ ਪੇਸ਼ਕਸ਼ ਕਰਦਾ ਹੈ ਤਾਂ ਖ਼ਰੀਦਦਾਰਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਹਾਲਾਂਕਿ, ਸਿਰਫ਼ ਘੱਟ ਕੀਮਤ ਦੇ ਆਧਾਰ ’ਤੇ ਕਿਸੇ ਵਸਤੂ ਨੂੰ ਨਕਲੀ ਜਾਂ ਮਿਲਾਵਟੀ ਨਹੀਂ ਕਿਹਾ ਜਾ ਸਕਦਾ, ਪਰ ਅਜਿਹੀ ਪੇਸ਼ਕਸ਼ ਦੀ ਸੂਰਤ ਵਿਚ ਉਸ ਦੀ ਗੁਣਵੱਤਾ ਦੀ ਜਾਂਚ ਕਰਨਾ ਜ਼ਰੂਰੀ ਹੈ। ਅਧਿਕਾਰੀ ਖੋਸਲੇ ਨੇ ਕਿਹਾ ਕਿ ਦੀਵਾਲੀ ਮੌਕੇ ਲੋਕ ਅਕਸਰ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਡਰਾਈ ਫਰੂਟ ਦੇ ਡੱਬੇ ਤੋਹਫ਼ੇ ਵਜੋਂ ਦਿੰਦੇ ਹਨ ਤੇ ਅਜਿਹੇ ’ਚ ਗੁਣਵੱਤਾ ਤੋਂ ਬਿਨਾਂ ਸਸਤੇ ਭਾਅ ’ਤੇ ਮਿਲਣ ਵਾਲੇ ਸਾਮਾਨ ਦੀ ਖ਼ਰੀਦਦਾਰੀ ਸਿਹਤ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਇਸ ਲਈ ਖ਼ਰੀਦਦਾਰਾਂ ਨੂੰ ਭਰੋਸੇਯੋਗ ਦੁਕਾਨਾਂ ਤੋਂ ਹੀ ਸਾਮਾਨ ਖ਼ਰੀਦਣ ਤੇ ਪੈਕ ਕੀਤੇ ਉਤਪਾਦਾਂ ’ਤੇ ਨਿਰਮਾਤਾ ਦਾ ਨਾਮ, ਬੈਚ ਨੰਬਰ, ਮਿਆਦ ਪੁੱਗਣ ਦੀ ਤਰੀਕ ਤੇ ਐੱਫ.ਐੱਸ.ਐੱਸ.ਏ.ਆਈ. ਲਾਇਸੈਂਸ ਜਾਂ ਰਜਿਸਟਰੇਸ਼ਨ ਨੰਬਰ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ। ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਖੋਸਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਵਿਅਕਤੀ ਸ਼ੱਕੀ ਜਾਂ ਗੈਰ-ਮਿਆਰੀ ਡਰਾਈ ਫਰੂਟ ਵੇਚਦਾ ਆਉਂਦਾ ਹੈ ਤਾਂ ਇਸ ਬਾਰੇ ਤੁਰੰਤ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।