ਖੇਡ ਵਿਭਾਗ ਵਲੋਂ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ 2025-26 ਲਈ ਅਰਜ਼ੀਆਂ ਦੀ ਮੰਗ
ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਤਹਿਤ ‘ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਅਧੀਨ ਸਾਲ 2025-26 ਲਈ ਸਕਾਲਰਸ਼ਿਪ ਦੇਣ ਵਾਸਤੇ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਦਾ ਉਦੇਸ਼ ਕੌਮੀ ਪੱਧਰ ’ਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਕੇ ਤਗਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਹੈ।
ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਤਹਿਤ ‘ਓਲੰਪੀਅਨ ਸਰਦਾਰ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਅਧੀਨ ਸਾਲ 2025-26 ਲਈ ਸਕਾਲਰਸ਼ਿਪ ਦੇਣ ਵਾਸਤੇ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਦਾ ਉਦੇਸ਼ ਕੌਮੀ ਪੱਧਰ ’ਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਕੇ ਤਗਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਦੇ ਸਮੇਂ ਦੌਰਾਨ ਕਰਵਾਈਆਂ ਗਈਆਂ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਤੇ ਨੈਸ਼ਨਲ ਗੇਮਜ਼ ਵਿਚ ਤਗਮੇ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀ ਇਸ ਸਕਾਲਰਸ਼ਿਪ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਯੋਗ ਖਿਡਾਰੀ ਇਸ ਮੌਕੇ ਦਾ ਲਾਭ ਉਠਾਉਣ ਲਈ ਨਿਰਧਾਰਿਤ ਨਿਯਮਾਂ ਤੇ ਹਦਾਇਤਾਂ ਅਨੁਸਾਰ ਆਪਣਾ ਬਿਨੈ-ਪੱਤਰ ਸਮੇਂ ਸਿਰ ਜਮ੍ਹਾਂ ਕਰਵਾਉਣ। ਬੁਲਾਰੇ ਨੇ ਦੱਸਿਆ ਕਿ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 15 ਨਵੰਬਰ 2026 ਨਿਰਧਾਰਿਤ ਕੀਤੀ ਗਈ ਹੈ। ਖਿਡਾਰੀ ਪੰਜਾਬ ਸਪੋਰਟਸ ਪੋਰਟਲ ’ਤੇ ਜਾ ਕੇ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਆਪਣਾ ਬਿਨੈ-ਪੱਤਰ ਆਨਲਾਈਨ ਭਰ ਸਕਦੇ ਹਨ। ਇਸ ਲਈ ਬਿਨੈ-ਪੱਤਰ ਜਮ੍ਹਾਂ ਕਰਵਾਉਣ ਸਮੇਂ ਲੋੜੀਂਦੀ ਜਾਣਕਾਰੀ ਤੇ ਦਸਤਾਵੇਜ਼ ਨਿਰਧਾਰਿਤ ਹਦਾਇਤਾਂ ਅਨੁਸਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਸਕਾਲਰਸ਼ਿਪ ਲਈ ਕੇਵਲ ਪੰਜਾਬ ਸਪੋਰਟਸ ਪੋਰਟਲ ਰਾਹੀਂ ਪ੍ਰਾਪਤ ਹੋਏ ਆਨਲਾਈਨ ਬਿਨੈ-ਪੱਤਰਾਂ ’ਤੇ ਹੀ ਵਿਚਾਰ ਕੀਤਾ ਜਾਵੇਗਾ। ਇਸ ਲਈ ਕਿਸੇ ਹੋਰ ਮਾਧਿਅਮ ਰਾਹੀਂ ਭੇਜੇ ਗਏ ਬਿਨੈ-ਪੱਤਰਾਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਯੋਗ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਕੀਤੇ ਬਿਨਾਂ ਆਪਣਾ ਬਿਨੈ-ਪੱਤਰ ਸਮੇਂ ਸਿਰ ਜਮ੍ਹਾਂ ਕਰਵਾਉਣ। ਖੇਡ ਵਿਭਾਗ ਵਲੋਂ ਯੋਗ ਖਿਡਾਰੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਆਪਣੀ ਅਰਜ਼ੀ ਆਨਲਾਈਨ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ।