25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਜਾਰੀ

ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਲੋਕਾਈ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧੀ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਚੱਲ ਰਹੇ ਹਨ। ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਿਖੇ 11 ਅਕਤੂਬਰ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ।

ਅਜੀਤ ਡੈਸਕ 25-10-2026
ਗੋਲੂ ਕਾ ਮੋੜ, 24 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਲੋਕਾਈ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧੀ ਗੁਰਦੁਆਰਿਆਂ ਵਿਚ ਧਾਰਮਿਕ ਸਮਾਗਮ ਚੱਲ ਰਹੇ ਹਨ। ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਿਖੇ 11 ਅਕਤੂਬਰ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਪਾਲ ਬਾਵਾ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਆਰੰਭ ਹੈ, ਜਿਸ ਵਿਚ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਰਧਾ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਸਮਾਂ ਦੁਪਹਿਰ 12 ਵਜੇ ਸ਼ੁਰੂ ਤੇ 1-30 ਵਜੇ ਪਾਠ ਦੀ ਸੰਪੂਰਨਤਾ ਹੁੰਦੀ ਹੈ।
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਦੁਆਰਾ ਸੀਵਰਜ ਤੇ ਟਰੀਟਮੈਂਟ ਪਲਾਂਟ ਮਮਦੋਟ ਲੋਕ ਅਰਪਣ ਅਗਲੀ ਖ਼ਬਰ ਫਿਰੋਜ਼ਪੁਰ ਦੀ ਫਿਰਨੀ ’ਤੇ ਚੱਲ ਰਹੇ ਸੁਸਤ ਰਫ਼ਤਾਰ ਵਿਕਾਸ ਕਾਰਜਾਂ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਪੁੱਟੀਆਂ ਸੜਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।