26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਸਾਨ ਜਥੇਬੰਦੀਆਂ ਤੇ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਹੋਈ ਅਹਿਮ ਬੈਠਕ

ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ): ਕਿਸਾਨਾਂ ਅਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਕਰਮਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਦੇ ਵਿਰੋਧ ਵਿਚ ਆਉਣ ਵਾਲੇ ਕੱਲ ਦਿਨ ਬੁੱਧਵਾਰ 28 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।

ਅਜੀਤ ਡੈਸਕ 26-10-2026
ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ): ਕਿਸਾਨਾਂ ਅਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਸਹਿਕਾਰੀ ਸਭਾਵਾਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਕਰਮਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਦੇ ਵਿਰੋਧ ਵਿਚ ਆਉਣ ਵਾਲੇ ਕੱਲ ਦਿਨ ਬੁੱਧਵਾਰ 28 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸਹਿਕਾਰੀ ਸਭਾਵਾਂ ਕਿਸਾਨਾਂ ਦੇ ਸਾਂਝੇ ਅਦਾਰੇ ਹਨ, ਜੋ ਉਨ੍ਹਾਂ ਨੂੰ ਖੇਤੀਬਾੜੀ ਲਈ ਕਰਜ਼ਾ, ਖਾਦ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਂਦੇ ਹਨ। ਆਗੂਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਵਪਾਰਕ ਅਦਾਰਿਆਂ ਵਿਚ ਤਬਦੀਲ ਕਰਨ ਦੀ ਬਜਾਏ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਮਿਲਦੀਆਂ ਸਹੂਲਤਾਂ ਜਾਰੀ ਰਹਿਣ। ਉਨ੍ਹਾਂ ਕਿਸਾਨਾਂ ਤੇ ਸਭਾਵਾਂ ਨਾਲ ਜੁੜੇ ਲੋਕਾਂ ਨੂੰ ਬੁੱਧਵਾਰ ਦੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਸਰਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਗੁਰਦੇਵ ਸਿੰਘ ਮਹਿਮਾ, ਜ਼ਿਲ੍ਹਾ ਯੂਨੀਅਨ ਦੇ ਸਰਪ੍ਰਸਤ ਜਸਵੀਰ ਸਿੰਘ ਲੋਹਗੜ੍ਹ, ਗੁਰਬਖ਼ਸ਼ ਸਿੰਘ ਜ਼ੀਰਾ, ਬਖ਼ਸ਼ੀਸ਼ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਲਾਲਜੀਤ ਸਿੰਘ, ਬਲਜਿੰਦਰ ਸਿੰਘ ਢੇਰੂ, ਕੰਵਲਜੀਤ ਸਿੰਘ ਸੋਨੂੰ, ਅਮਰਿੰਦਰ ਸਿੰਘ, ਦਵਿੰਦਰ ਸਿੰਘ, ਰਾਹੁਲ ਚੋਪੜਾ, ਪਰਮਿੰਦਰ ਸਿੰਘ ਚੰਗਾਲੀ, ਪਰਮਿੰਦਰ ਸਿੰਘ ਮਮਦੋਟ, ਰਵਿੰਦਰ ਕੁਮਾਰ ਅਤੇ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ, ਗੁਲਜ਼ਾਰ ਸਿੰਘ ਕੱਬਰ ਵੱਛਾ, ਸੁਖਦੇਵ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਪੋਜੋਕੇ, ਗੁਰਦਿੱਤ ਸਿੰਘ ਸਿੱਧੂ, ਰਸ਼ਪਾਲ ਸਿੰਘ ਸੰਧੂ , ਰਿਸ਼ਪਾਲ ਸਿੰਘ ਹਾਜੀਵਾਲਾ, ਮਹਿੰਦਰ ਸਿੰਘ ਵਧਾਵਣ, ਕਸ਼ਮੀਰ ਸਿੰਘ ਝੋਕ ਹਰੀਹਰ ਅਤੇ ਧਰਮ ਸਿੰਘ ਸਿੱਧੂ ਸਮੇਤ ਹੋਰ ਆਗੂ ਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ਤੇ ਥਾਣਾ ਸਿਟੀ ਦੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਅਚਨਚੇਤ ਚੈਕਿੰਗ ਐਂਬੂਲੈਂਸ ਦੇ ਰਿਕਾਰਡ ਤੇ ਮੁਰਦਾਘਰ ’ਚ... ਅਗਲੀ ਖ਼ਬਰ ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ- ਗੁਰਬਖਸ਼ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।