ਸਿਵਲ ਹਸਪਤਾਲ ਤੇ ਥਾਣਾ ਸਿਟੀ ਦੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਅਚਨਚੇਤ ਚੈਕਿੰਗ ਐਂਬੂਲੈਂਸ ਦੇ ਰਿਕਾਰਡ ਤੇ ਮੁਰਦਾਘਰ ’ਚ ਫਰਿੱਜਾਂ ਦੀ ਘਾਟ ਸੰਬੰਧੀ ਮੁੱਖ ਸਕੱਤਰ ਨੂੰ ਭੇਜੀ ਜਾਵੇਗੀ ਰਿਪੋਰਟ : ਜਤਿੰਦਰ ਸਿੰਘ ਸ਼ੰਟੀ
ਫ਼ਿਰੋਜ਼ਪੁਰ, 25 ਅਕਤੂਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵਲੋਂ ਸਿਵਲ ਹਸਪਤਾਲ ਤੇ ਥਾਣਾ ਸਿਟੀ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਿਵਲ ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਸਫ਼ਾਈ ਵਿਵਸਥਾ ਵਿਚ ਪਹਿਲਾਂ ਨਾਲੋਂ ਸੁਧਾਰ ’ਤੇ ਤਸੱਲੀ ਪ੍ਰਗਟਾਈ।
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵਲੋਂ ਸਿਵਲ ਹਸਪਤਾਲ ਅਤੇ ਥਾਣਾ ਸਿਟੀ ਦੀ ਚੈਕਿੰਗ ਕਰਨ ਦੀ ਤਸਵੀਰ। ਅਜੀਤ ਤਸਵੀਰ
26-10-2026