26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਲੋਕਪ੍ਰਿਯਤਾ ਕਾਰਨ ਕੁਲਬੀਰ ਸਿੰਘ ਜ਼ੀਰਾ ਨੂੰ ਬਦਨਾਮ ਕਰਨ ’ਤੇ ਤੁਲੀ ‘ਆਪ’- ਕਾਂਗਰਸੀ ਆਗੂ

ਜ਼ੀਰਾ, 25 ਅਕਤੂਬਰ (ਰਜਨੀਸ਼ ਕਥੂਰੀਆ)- ਹਲਕਾ ਜ਼ੀਰਾ ਦੇ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਲੋਕਪ੍ਰਿਅਤਾ ਹਜ਼ਮ ਨਾ ਹੋਣ ਕਰਕੇ ਆਮ ਆਦਮੀ ਪਾਰਟੀ ਦੇ ਆਗੂ ਹੁਣ ਉਨ੍ਹਾਂ ਨੂੰ ਨਜਾਇਜ਼ ਤੌਰ ’ਤੇ ਬਦਨਾਮ ਕਰਨ ’ਤੇ ਤੁਲੇ ਹੋਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੰਯੁਕਤ ਸਕੱਤਰ ਸੁਮਿਤ ਨਰੂਲਾ, ਕੌਂਸਲਰ ਰੋਮੀ ਚੋਪੜਾ, ਮੁਕੇਸ਼ ਸ਼ਰਮਾ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਮੁਕੇਸ਼ ਚੌਧਰੀ, ਰੋਹਿਤ ਬਾਂਸਲ ਤੇ ਨੀਰਜ ਸ਼ਰਮਾ ਨੇ ਕਰਦਿਆਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਦੇ ਖਿਲਾਫ ਕੋਈ ਮੁੱਦਾ ਨਾ ਹੋਣ ਕਰਕੇ ਆਮ ਆਦਮੀ ਪਾਰਟੀ ਦੇ ਆਗੂ ਆਪਣੀ ਹੀ ਪੁਲਿਸ ਦੇ ਇਕ ਮੁਲਾਜ਼ਮ ਕੋਲੋਂ ਫੜੀ ਗਈ ਅਫੀਮ ਨੂੰ ਲੈ ਕੇ ਕੁਲਬੀਰ ਸਿੰਘ ਜ਼ੀਰਾ ਨੂੰ ਬਦਨਾਮ ਕਰਨ ਲਈ ਉਨ੍ਹਾਂ ’ਤੇ ਚਿੱਕੜ ਸੁੱਟ ਰਹੇ ਹਨ।

ਅਜੀਤ ਡੈਸਕ 26-10-2026
ਜ਼ੀਰਾ, 25 ਅਕਤੂਬਰ (ਰਜਨੀਸ਼ ਕਥੂਰੀਆ)- ਹਲਕਾ ਜ਼ੀਰਾ ਦੇ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਲੋਕਪ੍ਰਿਅਤਾ ਹਜ਼ਮ ਨਾ ਹੋਣ ਕਰਕੇ ਆਮ ਆਦਮੀ ਪਾਰਟੀ ਦੇ ਆਗੂ ਹੁਣ ਉਨ੍ਹਾਂ ਨੂੰ ਨਜਾਇਜ਼ ਤੌਰ ’ਤੇ ਬਦਨਾਮ ਕਰਨ ’ਤੇ ਤੁਲੇ ਹੋਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੰਯੁਕਤ ਸਕੱਤਰ ਸੁਮਿਤ ਨਰੂਲਾ, ਕੌਂਸਲਰ ਰੋਮੀ ਚੋਪੜਾ, ਮੁਕੇਸ਼ ਸ਼ਰਮਾ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਮੁਕੇਸ਼ ਚੌਧਰੀ, ਰੋਹਿਤ ਬਾਂਸਲ ਤੇ ਨੀਰਜ ਸ਼ਰਮਾ ਨੇ ਕਰਦਿਆਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਦੇ ਖਿਲਾਫ ਕੋਈ ਮੁੱਦਾ ਨਾ ਹੋਣ ਕਰਕੇ ਆਮ ਆਦਮੀ ਪਾਰਟੀ ਦੇ ਆਗੂ ਆਪਣੀ ਹੀ ਪੁਲਿਸ ਦੇ ਇਕ ਮੁਲਾਜ਼ਮ ਕੋਲੋਂ ਫੜੀ ਗਈ ਅਫੀਮ ਨੂੰ ਲੈ ਕੇ ਕੁਲਬੀਰ ਸਿੰਘ ਜ਼ੀਰਾ ਨੂੰ ਬਦਨਾਮ ਕਰਨ ਲਈ ਉਨ੍ਹਾਂ ’ਤੇ ਚਿੱਕੜ ਸੁੱਟ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੁਲਬੀਰ ਸਿੰਘ ਜ਼ੀਰਾ ਨੂੰ ਦਬਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਚੁੱਕੀ ਹੈ ਪਰ ਇਹ ਸਰਕਾਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੀ।
ਪਿਛਲੀ ਖ਼ਬਰ 14 ਤੇ 15 ਨਵੰਬਰ ਨੂੰ ਹੋਵੇਗੀ ਪਹਿਲੀ ਸੂਬਾਈ ਮਾਸਟਰਜ਼ ਅਥਲੈਟਿਕਸ ਮੀਟ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਦੇ ਖ... ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਚਾਰ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।