26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰਦੇ 4 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰਦੇ ਚਾਰ ਨੌਜਵਾਨਾਂ ਨੂੰ 5 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਲਾਈਟਰ, ਪੰਨੀ ਤੇ 10 ਰੁਪਏ ਦਾ ਨੋਟ ਵੀ ਬਰਾਮਦ ਕੀਤਾ ਹੈ।

ਅਜੀਤ ਡੈਸਕ 26-10-2026
ਫ਼ਿਰੋਜ਼ਪੁਰ, 25 ਅਕਤੂਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਚਿੱਟੇ ਦਾ ਸੇਵਨ ਕਰਨ ਦੀ ਤਿਆਰੀ ਕਰਦੇ ਚਾਰ ਨੌਜਵਾਨਾਂ ਨੂੰ 5 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਲਾਈਟਰ, ਪੰਨੀ ਤੇ 10 ਰੁਪਏ ਦਾ ਨੋਟ ਵੀ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ, ਜਿਸ ਦੌਰਾਨ 5 ਗਰਾਮ ਹੈਰੋਇਨ ਤੋਂ ਇਲਾਵਾ ਇਕ ਲਾਈਟਰ, ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਤਿਸ ਪੁੱਤਰ ਪਰਮਜੀਤ ਤੇ ਸਾਗਰ ਪੁੱਤਰ ਪਰਮਜੀਤ ਵਾਸੀਆਨ ਬਸਤੀ ਆਵਾ ਫ਼ਿਰੋਜ਼ਪੁਰ ਸ਼ਹਿਰ, ਰਣਜੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਕਮਾਲੇ ਵਾਲਾ ਤੇ ਅਮਨ ਲਵ ਪੁੱਤਰ ਇੰਦਰਿਆਸ ਵਾਸੀ ਲਾਲ ਕੁੜਤੀ ਫ਼ਿਰੋਜ਼ਪੁਰ ਛਾਉਣੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਭਾਜਪਾ ਨੇ ਸੁਰਿੰਦਰ ਪਾਲ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਪੱਧਰੀ ਜ਼ਿੰਮੇਵਾਰੀ, ਐੱਸ.ਸੀ. ਮੋਰਚਾ ਦੇ ਸੈਕਟਰੀ ਨਿਯੁਕਤ ਅਗਲੀ ਖ਼ਬਰ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਹੀਰਾ ਸਿੰਘ ਗਾਬੜੀਆ ਭਲਕੇ ਚੱਕ ਮਹੰਤਾ ਵਾਲਾ ਬੂੰਗੀ ਵਿਖੇ ਕਰਨਗੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।