26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ

ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਲਾਈਟਰ, ਅੱਧ-ਜਲੀ ਸਿਲਵਰ ਪੰਨੀ ਤੇ ਪਲਾਸਟਿਕ ਦਾ ਇਕ ਢੱਕਣ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 26-10-2026
ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਲਾਈਟਰ, ਅੱਧ-ਜਲੀ ਸਿਲਵਰ ਪੰਨੀ ਤੇ ਪਲਾਸਟਿਕ ਦਾ ਇਕ ਢੱਕਣ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਮੇਨ ਚੌਕ ਤਲਵੰਡੀ ਭਾਈ ਵਿਖੇ ਮੌਜੂਦ ਸੀ ਤਾਂ ਇਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸਰਬਜੀਤ ਸਿੰਘ ਉਰਫ਼ ਸੱਭਾ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਲੱਲੇ, ਜੋ ਕਥਿਤ ਤੌਰ ’ਤੇ ਨਸ਼ਾ ਕਰਨ ਦਾ ਆਦੀ ਹੈ, ਟੀ-ਪੁਆਇੰਟ ਲੱਲੇ ਨੇੜੇ ਬੰਦ ਪਈ ਫ਼ੈਕਟਰੀ ਦੇ ਕਮਰਿਆਂ ਦੇ ਬਾਹਰ ਬੈਠਾ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਪੁਲਿਸ ਅਨੁਸਾਰ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਉਸ ਕੋਲੋਂ ਇਕ ਲਾਈਟਰ, ਇਕ ਅੱਧ-ਜਲੀ ਸਿਲਵਰ ਪੰਨੀ ਤੇ ਇਕ ਪਲਾਸਟਿਕ ਦਾ ਢੱਕਣ ਬਰਾਮਦ ਹੋਇਆ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਪਹਿਲੀ ਵਾਰ ਕਰਵਾਇਆ ਕਰਵਾ ਚੌਥ ਮੇਲਾ, 1800 ਮਹਿਲਾਵਾਂ ਦੀ ਸ਼ਮੂਲੀਅਤ ਨੇ ਰੌਣਕਾਂ ਵਧਾਈਆਂ ਅਗਲੀ ਖ਼ਬਰ ਕੁੱਲਗੜ੍ਹੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਨੂੰ - ਜਿੰਦੂ , ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।