ਫ਼ਿਰੋਜ਼ਪੁਰ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦੇ ਪ੍ਰਬੰਧਾਂ ਦਾ ਸਪੀਕਰ ਸੰਧਵਾਂ ਤੇ ਵਿਧਾਇਕ ਭੁੱਲਰ ਵਲੋਂ ਜਾਇਜ਼ਾ
ਫ਼ਿਰੋਜ਼ਪੁਰ,26 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਚੱਲ ਰਹੀ ਖਰੀਦ ਪ੍ਰਕਿਰਿਆ, ਝੋਨੇ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਬੰਧੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਦ
ਦਾਣਾ ਮੰਡੀ ਵਿਚ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ ਸਮੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ। ਤਸਵੀਰ-ਕੁਲਬੀਰ ਸਿੰਘ ਸੋਢੀ
27-10-2026
ਫ਼ਿਰੋਜ਼ਪੁਰ,26 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਚੱਲ ਰਹੀ ਖਰੀਦ ਪ੍ਰਕਿਰਿਆ, ਝੋਨੇ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਬੰਧੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਤੇ ਸਬੰਧਤ ਅਧਿਕਾਰੀ ਵੀ ਮੌਜ਼ੂਦ ਸਨ। ਅਨਾਜ ਮੰਡੀ ਦੇ ਦੌਰੇ ਉਪਰੰਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਰਕੀਟ ਕਮੇਟੀ ਦੇ ਦਫ਼ਤਰ ਵੀ ਪਹੁੰਚੇ। ਜਿੱਥੇ ਉਨ੍ਹਾਂ ਨੇ ਚੇਅਰਮੈਨ ਹਰਮੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਸਮੇਤ ਹੋਰ ਸਬੰਧਤ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ। ਮੰਡੀ ਦੇ ਦੌਰੇ ਦੌਰਾਨ ਸਪੀਕਰ ਸੰਧਵਾਂ ਤੇ ਵਿਧਾਇਕ ਭੁੱਲਰ ਨੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦੀ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਤੇ ਖਰੀਦ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਤੋਂ ਬਚਿਆ ਜਾਵੇ। ਉਨ੍ਹਾਂ ਨੇ ਝੋਨੇ ਦੀ ਲਿਫਟਿੰਗ ਨੂੰ ਸਮੇਂ ਸਿਰ ਕਰਵਾਉਣ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਯਕੀਨੀ ਬਣਾਉਣ ਸਬੰਧੀ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਚੇਅਰਮੈਨ ਹਰਮੀਤ ਸਿੰਘ ਸੰਧੂ ਨਾਲ ਮੁਲਾਕਾਤ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਨਿਰਮਲਜੀਤ ਸਿੰਘ ਸੰਧੂ ਜ਼ਿਲ੍ਹਾ ਵਾਈਸ ਪ੍ਰਧਾਨ ਯੂਥ, ਨਿਸ਼ਾਨ ਸਿੰਘ ਖਾਈ ਸਰਪੰਚ ਖਾਈ, ਸੁਖਦੇਵ ਸਿੰਘ ਖਾਈ, ਮਨਜੀਤ ਸਿੰਘ ਮਿੰਟਾ ਖਾਈ, ਮਨਜੀਤ ਸਰਪੰਚ ਬੁਲੰਦੇ ਵਾਲਾ, ਨਿਹਾਲ ਸਿੰਘ ਖਾਈ ਆਦਿ ਹਾਜ਼ਰ ਸਨ।