ਹੜ੍ਹ ਪੀੜਤ ਕਿਸਾਨਾਂ ਦੀ 25 ਨਵੰਬਰ ਨੂੰ ਹੋਵੇਗੀ ਮਹਾਂਪੰਚਾਇਤ- ਆਹਲੂਵਾਲੀਆ
ਮੱਖੂ, 26 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਹੜ੍ਹ ਪੀੜਤ ਕਿਸਾਨਾਂ ਦਾ ਵੱਡਾ ਇਕੱਠ ਨਾਲ ਮੱਖੂ ਦਾਣਾ ਮੰਡੀ ਵਿਚ 25 ਨਵੰਬਰ ਨੂੰ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਇਸ ਸਬੰਧੀ ਸਤਲੁਜ ਬਿਆਸ ਰੈਸਟੋਰੈਂਟ ਨੈਸ਼ਨਲ ਹਾਈਵੇ 54 (ਮੱਖੂ) ਵਿਖੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਤਕਰੀਬਨ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਕੋਰ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਮੁੱਦਿਆਂ ਤੇ ਵਿਚਾਰਾਂ ਕਰਦਿਆਂ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੜ੍ਹ ਪੀੜਿਤ ਕਿਸਾਨਾਂ ਵਲੋਂ 25 ਨਵੰਬਰ ਨੂੰ ਮਹਾਂ ਪੰਚਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਜੋ ਦਾਣਾ ਮੰਡੀ ਮੱਖੂ ਵਿਚ ਕੀਤੀ ਜਾਵੇਗੀ ਤੇ ਮਹਾਂ ਪੰਚਾਇਤ ਸਬੰਧੀ ਸਾਰੇ ਹੀ ਜ਼ਿਲ੍ਹਾ ਪ੍ਰਧਾਨ ਤੇ ਕੋਰ ਕਮੇਟੀ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਲਾਈਆਂ ਗਈਆਂ।
ਮੱਖੂ, 26 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਹੜ੍ਹ ਪੀੜਤ ਕਿਸਾਨਾਂ ਦਾ ਵੱਡਾ ਇਕੱਠ ਨਾਲ ਮੱਖੂ ਦਾਣਾ ਮੰਡੀ ਵਿਚ 25 ਨਵੰਬਰ ਨੂੰ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਇਸ ਸਬੰਧੀ ਸਤਲੁਜ ਬਿਆਸ ਰੈਸਟੋਰੈਂਟ ਨੈਸ਼ਨਲ ਹਾਈਵੇ 54 (ਮੱਖੂ) ਵਿਖੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਤਕਰੀਬਨ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਕੋਰ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਮੁੱਦਿਆਂ ਤੇ ਵਿਚਾਰਾਂ ਕਰਦਿਆਂ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੜ੍ਹ ਪੀੜਿਤ ਕਿਸਾਨਾਂ ਵਲੋਂ 25 ਨਵੰਬਰ ਨੂੰ ਮਹਾਂ ਪੰਚਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਜੋ ਦਾਣਾ ਮੰਡੀ ਮੱਖੂ ਵਿਚ ਕੀਤੀ ਜਾਵੇਗੀ ਤੇ ਮਹਾਂ ਪੰਚਾਇਤ ਸਬੰਧੀ ਸਾਰੇ ਹੀ ਜ਼ਿਲ੍ਹਾ ਪ੍ਰਧਾਨ ਤੇ ਕੋਰ ਕਮੇਟੀ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਲਾਈਆਂ ਗਈਆਂ। ਮੀਟਿੰਗ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਤੋਂ ਇਲਾਵਾ ਸੁਖਵੰਤ ਸਿੰਘ ਗਿੱਲ ਖ਼ਜ਼ਾਨਚੀ, ਸੁਖਵਿੰਦਰ ਸਿੰਘ ਬੰਡਾਲਾ, ਸਮਸੈਰ ਸਿੰਘ, ਕੇਵਲ ਸਿੰਘ ਮੁਠਿਆ ਵਾਲਾ, ਜਜਵਿਦਰ ਸਿੰਘ, ਪਿਪਲ ਸਿੰਘ, ਪਲਵਿੰਦਰ ਸਿੰਘ, ਰਮਿੰਦਰ ਸਿੰਘ ਰਵੀ, ਗੁਰਜੀਤ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਮੇਜਰ ਸਿੰਘ, ਰਛਪਾਲ ਸਿੰਘ ਆਦਿ ਹਾਜ਼ਰ ਸਨ।