ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਮਨਾਇਆ ਪੂਰਨਮਾਸ਼ੀ ਦਾ ਦਿਹਾੜਾ
ਗੋਲੂ ਕਾ ਮੋੜ, 26 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਦੇ ਪਿੰਡਾਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਹਿਜ ਪਾਠ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਵਲੋਂ ਸਰਬੱਤ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ।
ਅਜੀਤ ਡੈਸਕ
27-10-2026