28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅਕਾਲੀ ਦਲ ਵਾਰਿਸ ਪੰਜਾਬ ਨੇ ਹਰਜਿੰਦਰ ਸਿੰਘ ਸੰਧੂ ਨੂੰ ਹਲਕਾ ਜ਼ੀਰਾ ਤੋਂ ਉਮੀਦਵਾਰ ਐਲਾਨਿਆ

ਜ਼ੀਰਾ, 27 ਅਕਤੂਬਰ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜ਼ੀਰਾ ਦੀ ਸਿਆਸਤ ਵਿਚ ਅਹਿਮ ਐਲਾਨ ਕਰਦਿਆਂ ਭਾਈ ਹਰਜਿੰਦਰ ਸਿੰਘ ਸੰਧੂ ਵਲੋਂ ਪਾਰਟੀ ਲਈ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ’ਤੇ ਸੇਵਾਵਾਂ ਦੇਖਦਿਆਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸਬੰਧ ਵਿਚ ਪਾਰਟੀ ਦੀ ਚੋਣ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਕੀਤੇ ਗਏ ਇਸ ਐਲਾਨ ਨਾਲ ਹਲਕਾ ਜ਼ੀਰਾ ਦੀਆਂ ਸਿਆਸੀ ਸਰਗਰਮੀਆਂ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਹਰਜਿੰਦਰ ਸਿੰਘ ਸੰਧੂ । ਅਜੀਤ ਤਸਵੀਰ 28-10-2026
ਜ਼ੀਰਾ, 27 ਅਕਤੂਬਰ (ਹਰਜੀਤ ਸਿੰਘ ਗਿੱਲ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਜ਼ੀਰਾ ਦੀ ਸਿਆਸਤ ਵਿਚ ਅਹਿਮ ਐਲਾਨ ਕਰਦਿਆਂ ਭਾਈ ਹਰਜਿੰਦਰ ਸਿੰਘ ਸੰਧੂ ਵਲੋਂ ਪਾਰਟੀ ਲਈ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ’ਤੇ ਸੇਵਾਵਾਂ ਦੇਖਦਿਆਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸਬੰਧ ਵਿਚ ਪਾਰਟੀ ਦੀ ਚੋਣ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਕੀਤੇ ਗਏ ਇਸ ਐਲਾਨ ਨਾਲ ਹਲਕਾ ਜ਼ੀਰਾ ਦੀਆਂ ਸਿਆਸੀ ਸਰਗਰਮੀਆਂ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਸੰਧੂ ਪਿਛਲੇ ਚਾਰਾਂ ਮਹੀਨਿਆਂ ਤੋਂ ਹਲਕਾ ਜ਼ੀਰਾ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਪਾਰਟੀ ਦੇ ਲਈ ਸਖ਼ਤ ਮਿਹਨਤ ਕਰਦਿਆਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਅਤੇ ਵੱਖ ਵੱਖ ਵਰਗਾਂ ਨਾਲ ਤਾਲਮੇਲ ਰੱਖਕੇ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਮਿਲਾਪੜੇ ਸੁਭਾਅ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਰੱਖਣ ਦੀ ਵਿਸ਼ੇਸ਼ਤਾ ਨੂੰ ਉਨ੍ਹਾਂ ਦੀ ਸਿਆਸੀ ਕਾਰਗੁਜ਼ਾਰੀ ਦਾ ਅਹਿਮ ਪੱਖ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਸ ਐਲਾਨ ਨੂੰ ਭਾਈ ਹਰਜਿੰਦਰ ਸਿੰਘ ਸੰਧੂ ਦੀ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ 12 ਮੰਡੀਆਂ ਵਿਚ ਖ਼ਰੀਦ ਕਾਰਜ ਤੇਜ਼ੀ ਨਾਲ ਜਾਰੀ, ਕਿਸਾਨਾਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਫ਼ਸਲ ਲਿਆਉਣ ਦੀ ਅਪੀਲ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਪੱਧਰੀ ਮੀਟਿੰਗ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਸਿਖਲਾਈ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।