30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਜਲ ਸੇਵਕ ਇਕਬਾਲ ਸਿੰਘ ਧੰਜਲ ਦਾ ਸਨਮਾਨ

ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਲਈ ਜਲ ਦੀ ਸੇਵਾ ਨਿਭਾਉਣ ਵਾਲੇ ਨੰਬਰਦਾਰ ਇਕਬਾਲ ਸਿੰਘ ਧੰਜਲ ਨੂੰ ਸੇਵਾ ਭਾਵਨਾ ਤੇ ਗੁਰੂ ਘਰ ਪ੍ਰਤੀ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਲ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਤਾ ਗਿਆ।

ਅਜੀਤ ਡੈਸਕ 30-10-2026
ਫ਼ਿਰੋਜ਼ਪੁਰ, 29 ਅਕਤੂਬਰ (ਸੁਖਵਿੰਦਰ ਸਿੰਘ)-ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਲਈ ਜਲ ਦੀ ਸੇਵਾ ਨਿਭਾਉਣ ਵਾਲੇ ਨੰਬਰਦਾਰ ਇਕਬਾਲ ਸਿੰਘ ਧੰਜਲ ਨੂੰ ਸੇਵਾ ਭਾਵਨਾ ਤੇ ਗੁਰੂ ਘਰ ਪ੍ਰਤੀ ਸਮਰਪਣ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਲ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਨੰਬਰਦਾਰ ਇਕਬਾਲ ਸਿੰਘ ਧੰਜਲ ਨੂੰ ਸਿਰਪਾਓ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਗੁਰੂ ਘਰ ਵਿਖੇ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਕਰਨਾ ਸਿੱਖੀ ਦੇ ਸੇਵਾ ਤੇ ਨਿਮਰਤਾ ਦੇ ਸਿਧਾਂਤਾਂ ਦੀ ਪ੍ਰਤੀਕ ਹੈ। ਇਸ ਮੌਕੇ ਧਨਵੰਤ ਸਿੰਘ ਮਠਾੜੂ, ਜਤਿੰਦਰ ਸਿੰਘ, ਰਣਜੀਤ ਸਿੰਘ ਪਨੇਸਰ, ਦਰਸ਼ਨ ਸਿੰਘ ਸਤੀਏ ਵਾਲਾ ਅਤੇ ਰਾਮ ਸਿੰਘ ਜ਼ੀਰਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸੰਗਤਾਂ ਦੀ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਮੰਨਦਿਆਂ ਅਜਿਹੇ ਉਪਰਾਲੇ ਸਮਾਜ ਵਿਚ ਸੇਵਾ, ਨਿਮਰਤਾ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਦੀਆਂ ਕਿਸਾਨ ਵਿਰੋਧੀ ਸ਼ਰਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ ਅਕਾਲੀ ਦਲ (ਪੁਨਰਸੁਰਜੀਤ)-ਪੀਰ ਮੁਹੰਮਦ ਅਗਲੀ ਖ਼ਬਰ ਦਵਿੰਦਰ ਸਿੰਘ ਸੇਖੋਂ ਸਮੇਤ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ: ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।