ਅਕਾਲੀ ਦਲ ਬਾਦਲ ਨਾਲ ਲੋਕਾਂ ਦਾ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ- ਜਿੰਦੂ, ਬੱਬੂ
ਮੁੱਦਕੀ, 30 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਪੰਜਾਬ ਅੰਦਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਆਉਣ ਵਾਲੇ ਸਮੇਂ ਵਿਚ ਇਸ ਦੀ ਜਥੇਬੰਦਕ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗਾ।
ਰਮਿੰਦਰ ਆਂਵਲਾ, ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ
31-10-2026