31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਅਰਾਜਕਤਾ ਦਾ ਬੋਲਬਾਲਾ, ਜਵਾਨੀ ਅਤੇ ਪੰਜਾਬ ਬਚਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ - ਪ੍ਰੋ. ਪੁਲਵਿੰਦਰ ਕੌਰ ਬਾਠ

ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)-ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ, ਨਸ਼ਿਆਂ ਦੇ ਵਧਦੇ ਕਾਰੋਬਾਰ ਅਤੇ ਦਿਨ-ਦਿਹਾੜੇ ਹੋ ਰਹੀਆਂ ਹਿੰਸਕ ਵਾਰਦਾਤਾਂ ਨੂੰ ਲੈ ਕੇ ਭਾਜਪਾ ਆਗੂ ਪ੍ਰੋ. ਪੁਲਵਿੰਦਰ ਕੌਰ ਬਾਠ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ, ਪੰਜਾਬੀਅਤ ਅਤੇ ਲੋਕਾਂ ਦੀ ਸੁਰੱਖਿਆ ਬਚਾਉਣ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ।

ਅਜੀਤ ਡੈਸਕ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)-ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ, ਨਸ਼ਿਆਂ ਦੇ ਵਧਦੇ ਕਾਰੋਬਾਰ ਅਤੇ ਦਿਨ-ਦਿਹਾੜੇ ਹੋ ਰਹੀਆਂ ਹਿੰਸਕ ਵਾਰਦਾਤਾਂ ਨੂੰ ਲੈ ਕੇ ਭਾਜਪਾ ਆਗੂ ਪ੍ਰੋ. ਪੁਲਵਿੰਦਰ ਕੌਰ ਬਾਠ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ, ਪੰਜਾਬੀਅਤ ਅਤੇ ਲੋਕਾਂ ਦੀ ਸੁਰੱਖਿਆ ਬਚਾਉਣ ਲਈ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਅਰੇ ਹੇਠ ਪੰਜਾਬ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰਾਂ ਵਿਚ ਵਿਸ਼ਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਦੁਆਬਾ ਖੇਤਰ ਦੇ ਹੁਸ਼ਿਆਰਪੁਰ ਵਿਖੇ ਹੋਈ ਰੈਲੀ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਾਰਟੀ ਦੇ ਪੰਜਾਬ ਪ੍ਰਭਾਰੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਸ਼ਹਿਰੀ ਦੀ ਸਾਬਕਾ ਮਿਊਂਸੀਪਲ ਕੌਂਸਲਰ ਅਤੇ ਭਾਜਪਾ ਆਗੂ ਪ੍ਰੋ. ਪੁਲਵਿੰਦਰ ਕੌਰ ਬਾਠ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੈਲਟ ਪੇਪਰ ਰਾਹੀਂ ਹੋਈਆਂ ਚੋਣਾਂ ਵਿਚ ਵੀ ਕਾਂਗਰਸ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ ਤੇ ਰਾਹੁਲ ਗਾਂਧੀ ਸਮੇਤ ਕਾਂਗਰਸੀ ਆਗੂਆਂ ਨੂੰ ਚੋਣ ਨਤੀਜਿਆਂ ਬਾਰੇ ਵੀ ਸਪੱਸ਼ਟ ਤੌਰ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 30 ਅਕਤੂਬਰ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ਼ਿਰਕਤ ਕਰਨਗੇ। ਇਸ ਤੋਂ ਬਾਅਦ 3 ਨਵੰਬਰ ਨੂੰ ਮਾਝਾ ਖੇਤਰ ਦੇ ਗੁਰਦਾਸਪੁਰ ਵਿਖੇ ਵੀ ਰੈਲੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਚਾਈਨਾ ਡੋਰ ਵੇਚਣ ਵਾਲੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 7 ਗੱਟੂਆਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।