31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਚਾਈਨਾ ਡੋਰ ਵੇਚਣ ਵਾਲੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 7 ਗੱਟੂਆਂ ਸਮੇਤ ਨੌਜਵਾਨ ਕਾਬੂ

ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)– ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ’ਤੇ ਨਕੇਲ ਕੱਸਣ ਲਈ ਸਿਟੀ ਪੁਲਿਸ ਫਿਰੋਜ਼ਪੁਰ ਵਲੋਂ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 7 ਗੱਟੂ ਚਾਈਨਾ ਡੋਰ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਰਾਹੁਲ ਕਪੂਰ ਪੁੱਤਰ ਰਮੇਸ਼ ਵਾਸੀ ਬਾਸਾ ਵਾਲਾ ਬਾਜ਼ਾਰ ਬਾਂਸੀ ਗੇਟ ਫਿਰੋਜ਼ਪੁਰ ਸ਼ਹਿਰ ਵਜੋਂ ਕੀਤੀ ਹੈ।

ਅਜੀਤ ਡੈਸਕ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)– ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿਕਰੀ ’ਤੇ ਨਕੇਲ ਕੱਸਣ ਲਈ ਸਿਟੀ ਪੁਲਿਸ ਫਿਰੋਜ਼ਪੁਰ ਵਲੋਂ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 7 ਗੱਟੂ ਚਾਈਨਾ ਡੋਰ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਰਾਹੁਲ ਕਪੂਰ ਪੁੱਤਰ ਰਮੇਸ਼ ਵਾਸੀ ਬਾਸਾ ਵਾਲਾ ਬਾਜ਼ਾਰ ਬਾਂਸੀ ਗੇਟ ਫਿਰੋਜ਼ਪੁਰ ਸ਼ਹਿਰ ਵਜੋਂ ਕੀਤੀ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਹੁਲ ਕਪੂਰ ਚਾਈਨਾ ਡੋਰ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਪਲਾਸਟਿਕ ਵਾਲੀ ਚਾਈਨਾ ਡੋਰ ਦੇ ਗੱਟੂ ਲੈ ਕੇ ਟੀ.ਬੀ. ਹਸਪਤਾਲ ਦੀ ਬੈਕ ਸਾਈਡ ਧਵਨ ਕਾਲੋਨੀ ਰੋਡ ’ਤੇ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਤੇ ਰਾਹੁਲ ਕਪੂਰ ਨੂੰ 7 ਗੱਟੂ ਚਾਈਨਾ ਡੋਰ ਸਮੇਤ ਕਾਬੂ ਕਰ ਲਿਆ। ਇਸ ਸੰਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਸੰਕਲਪ ਕੋਟਾ ਟੈਸਟ ਕਰਵਾਇਆ ਅਗਲੀ ਖ਼ਬਰ ਪੰਜਾਬ ’ਚ ਅਰਾਜਕਤਾ ਦਾ ਬੋਲਬਾਲਾ, ਜਵਾਨੀ ਅਤੇ ਪੰਜਾਬ ਬਚਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ - ਪ੍ਰੋ. ਪੁਲਵਿੰਦਰ ਕੌਰ ਬਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।