01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੈਰੋਇਨ ਪੀਂਦੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ, 31 ਅਕਤੂਬਰ (ਰਾਕੇਸ਼ ਚਾਵਲਾ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਕਰ ਰਹੇ ਦੋ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮੁਕੱਦਮਾ 30 ਅਕਤੂਬਰ 2026 ਨੂੰ ਐੱਨ.

ਅਜੀਤ ਡੈਸਕ 01-11-2026
ਫ਼ਿਰੋਜ਼ਪੁਰ, 31 ਅਕਤੂਬਰ (ਰਾਕੇਸ਼ ਚਾਵਲਾ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਕਰ ਰਹੇ ਦੋ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਮੁਕੱਦਮਾ 30 ਅਕਤੂਬਰ 2026 ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 27/61/85 (ਨਾਨ ਕਮਰਸ਼ੀਅਲ) ਤਹਿਤ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ. ਜਸਪ੍ਰੀਤ ਕੌਰ ਥਾਣਾ ਕੈਂਟ ਫ਼ਿਰੋਜ਼ਪੁਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਪੁਰਸ਼ਾਂ ਚੈਕਿੰਗ ਦੇ ਸਬੰਧ ਵਿਚ 7 ਨੰਬਰ ਚੁੰਗੀ ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸੀ ਤਾਂ ਉਸ ਸਮੇਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਹੇਸ਼ ਪੁੱਤਰ ਜੀਵਨ ਵਾਸੀ ਮਕਾਨ ਨੰਬਰ 96 ਹਾਊਸਿੰਗ ਬੋਰਡ ਫ਼ਿਰੋਜ਼ਪੁਰ ਸ਼ਹਿਰ ਤੇ ਲਖਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਮਸਤੇ ਕੇ, ਥਾਣਾ ਆਰਿਫ਼ ਕੇ, ਫ਼ਿਰੋਜ਼ਪੁਰ ਪੰਨੀ ਤੇ ਲਾਈਟਰ ਦੀ ਮਦਦ ਨਾਲ ਹੈਰੋਇਨ ਪੀ ਰਹੇ ਹਨ। ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਨੂੰ ਠੋਸ ਤੇ ਭਰੋਸੇਯੋਗ ਮੰਨਦਿਆਂ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੱਸੇ ਗਏ ਸਥਾਨ ’ਤੇ ਰੇਡ ਕੀਤੀ। ਛਾਪੇਮਾਰੀ ਦੌਰਾਨ ਦੋਵਾਂ ਦੋਸ਼ੀਅਨ ਨੂੰ ਮੌਕੇ ’ਤੇ ਹੀ ਹੈਰੋਇਨ ਪੀਂਦਿਆਂ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਪੀਣ ਲਈ ਵਰਤੀ ਜਾਣ ਵਾਲੀ ਪੰਨੀ, ਲਾਈਟਰ ਤੇ ਹੋਰ ਸਮੱਗਰੀ ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲੈ ਲਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਧੂਮਧਾਮ ਨਾਲ ਮਨਾਇਆ ‘ਹੈਲੋਵੀਨ ਡੇ’ ਅਗਲੀ ਖ਼ਬਰ ਡੀ.ਆਰ.ਐੱਮ. ਨੂੰ ਰੇਲ ਯਾਤਰੀਆਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।