02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਤੰਤਰਤਾ ਸੈਨਾਨੀ ਇਕਬਾਲ ਸਿੰਘ ਸੰਧੂ ਭੂਣੀਕਾ ਦਾ ਦਿਹਾਂਤ, ਇਲਾਕੇ ਵਿਚ ਸੋਗ ਦੀ ਲਹਿਰ

ਫ਼ਿਰੋਜ਼ਪੁਰ, 1 ਨਵੰਬਰ (ਗੁਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀ ਇਕਬਾਲ ਸਿੰਘ ਸੰਧੂ (ਭੂਣੀਕਾ) ਪਿੰਡ ਰੁਕਣੇ ਵਾਲਾ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਸਵਰਗੀ ਇਕਬਾਲ ਸਿੰਘ ਸੰਧੂ ਭੂਣੀਕਾ 02-11-2026
ਫ਼ਿਰੋਜ਼ਪੁਰ, 1 ਨਵੰਬਰ (ਗੁਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਅਤੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀ ਇਕਬਾਲ ਸਿੰਘ ਸੰਧੂ (ਭੂਣੀਕਾ) ਪਿੰਡ ਰੁਕਣੇ ਵਾਲਾ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਲੜੇ ਗਏ ਸੰਘਰਸ਼ ਵਿਚ ਹਿੱਸਾ ਲੈ ਕੇ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਦਾ ਜੀਵਨ ਦੇਸ਼-ਭਗਤੀ, ਕੁਰਬਾਨੀ ਅਤੇ ਸਮਾਜ ਪ੍ਰਤੀ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਰਿਹਾ। ਸੁਤੰਤਰਤਾ ਸੈਨਾਨੀ ਇਕਬਾਲ ਸਿੰਘ ਸੰਧੂ ਦੇ ਅਕਾਲ ਚਲਾਣੇ ’ਤੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਫ਼ਿਰੋਜ਼ਪੁਰ ਦਿਹਾਤੀ ਦੇ ਹਲਕਾ ਇੰਚਾਰਜ ਆਸ਼ੂ ਬੰਗੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਬੂਟਾ ਸਿੰਘ ਭੁੱਲਰ ਸਤੀਏ ਵਾਲਾ, ਹਰਸਿਮਰਨ ਸਿੰਘ ਬਾਵਾ ਵੈਰੜ ਮਮਦੋਟ, ਅਸੀਸਪ੍ਰੀਤ ਸਿੰਘ ਸਾਈਂਆਵਾਲਾ, ਕਾਰਜ ਸਿੰਘ ਸਰਪੰਚ, ਰਾਜਿੰਦਰ ਸ਼ਰਮਾ ਬਾਜ਼ੀਦਪੁਰ, ਕੁਲਦੀਪ ਸਿੰਘ ਨੰਬਰਦਾਰ ਵਾਂ, ਕਰਤਾਰ ਸਿੰਘ ਸਰਪੰਚ ਰੁਕਣਾ ਮੁੰਗਲਾ, ਇਕਬਾਲ ਸਿੰਘ ਸਰਪੰਚ ਵਾਂ, ਐਨ.ਆਰ.ਐਮ.ਯੂ. ਦੇ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਪੰਕਜ ਕੁਮਾਰ ਅਤੇ ਬਲਦੇਵ ਸਿੰਘ ਸਟੇਸ਼ਨ ਵਾਲੀ ਬਸਤੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਪਰਿਵਾਰਕ ਮੈਂਬਰਾਂ ਲਖਵਿੰਦਰ ਸਿੰਘ ਸੰਧੂ, ਮਹਿਤਾਬ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ ਅਤੇ ਬਲਰਾਜ ਸਿੰਘ ਨੰਬਰਦਾਰ ਨਾਲ ਦੁੱਖ ਸਾਂਝਾ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਇਕਬਾਲ ਸਿੰਘ ਸੰਧੂ ਭੂਣੀਕਾ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 6 ਨਵੰਬਰ , ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਰੁਕਣੇ ਵਾਲਾ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਪਿਛਲੀ ਖ਼ਬਰ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਸਵਰਗੀ ਡਾ.ਪਰਵਿੰਦਰ ਕੰਬੋਜ ਦੀ ਯਾਦ ਨੂੰ ਸਮਰਪਿਤ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਨਾਇਆ ‘ਪੰਜਾਬ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।