02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਦੂਸਰੀ ਵਾਰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਟਿਕਟ ਦਾ ਐਲਾਨ ਹੁੰਦੇ ਹੀ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸਮਰਥਕ ਅਤੇ ਸ਼ੁੱਭਚਿੰਤਕ ਉਨ੍ਹਾਂ ਦੀ ਰਿਹਾਇਸ਼ ’ਤੇ ਵਧਾਈ ਦੇਣ ਪਹੁੰਚਣੇ ਸ਼ੁਰੂ ਹੋ ਗਏ।

ਆਮ ਆਦਮੀ ਪਾਰਟੀ ਵਲੋਂ ਦੂਜੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਹਾਰ ਪਾ ਕੇ ਸਵਾਗਤ ਕਰਦੇ ਹੋਏ ਸਮਰਥਕ ਅਤੇ ਪਾਰਟੀ ਵਰਕ। ਅਜੀਤ ਤਸਵੀਰ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਦੂਸਰੀ ਵਾਰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਟਿਕਟ ਦਾ ਐਲਾਨ ਹੁੰਦੇ ਹੀ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸਮਰਥਕ ਅਤੇ ਸ਼ੁੱਭਚਿੰਤਕ ਉਨ੍ਹਾਂ ਦੀ ਰਿਹਾਇਸ਼ ’ਤੇ ਵਧਾਈ ਦੇਣ ਪਹੁੰਚਣੇ ਸ਼ੁਰੂ ਹੋ ਗਏ। ਵਰਕਰਾਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਹਾਰ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਡਟ ਕੇ ਨਾਲ ਖੜ੍ਹਨ ਦਾ ਭਰੋਸਾ ਦਵਾਇਆ। ਇਸ ਮੌਕੇ ਪਾਰਟੀ ਵਰਕਰਾਂ ਨੇ ਕਿਹਾ ਕਿ ਵਿਧਾਇਕ ਗੋਲਡੀ ਕੰਬੋਜ ਨੇ ਹਮੇਸ਼ਾ ਪਿੰਡ-ਪਿੰਡ, ਗਲੀ-ਗਲੀ ਜਾ ਕੇ ਲੋਕਾਂ ਅਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਬਾਅਦ ਜਲਾਲਾਬਾਦ ਹਲਕੇ ਨੂੰ ਅਜਿਹਾ ਵਿਧਾਇਕ ਮਿਲਿਆ ਹੈ ਜੋ ਆਮ ਲੋਕਾਂ ਦੇ ਦੁੱਖ-ਦਰਦ ਵਿਚ ਉਨ੍ਹਾਂ ਦੇ ਘਰ-ਘਰ ਤੱਕ ਪਹੁੰਚ ਕਰਦਾ ਹੈ। ਇਸ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਪ੍ਰਗਟਾਇਆ, ਜਿਨ੍ਹਾਂ ਨੇ ਉਨ੍ਹਾਂ ’ਤੇ ਦੂਜੀ ਵਾਰ ਵਿਸ਼ਵਾਸ ਜਤਾਇਆ ਹੈ। ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੈਂ ਇਕੱਲਾ ਵਿਧਾਇਕ ਨਹੀਂ ਬਣਿਆ, ਸਗੋਂ ਜਲਾਲਾਬਾਦ ਦੇ ਲੋਕ ਵਿਧਾਇਕ ਬਣੇ ਹਨ। ਉਨ੍ਹਾਂ ਵਿਰੋਧੀ ਧਿਰਾਂ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਉਹ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਜਦੋਂ ਚਾਹੁਣ ਖੁੱਲ੍ਹੀ ਬਹਿਸ ਕਰ ਸਕਦੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਣ ਤੋਂ ਹੀ ਘਰ-ਘਰ ਪ੍ਰਚਾਰ ਸ਼ੁਰੂ ਕਰਨ ਅਤੇ ਬਾਹਰੋਂ ਆਏ ਉਮੀਦਵਾਰਾਂ ਨੂੰ ਨਕਾਰਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਸਭਿਆਚਾਰਕ ਸਮਾਗਮ ‘ਸੰਸਕਾਰਮ’ ਕਰਵਾਇਆ ਅਗਲੀ ਖ਼ਬਰ ਸੁਤੰਤਰਤਾ ਸੈਨਾਨੀ ਇਕਬਾਲ ਸਿੰਘ ਸੰਧੂ ਭੂਣੀਕਾ ਦਾ ਦਿਹਾਂਤ, ਇਲਾਕੇ ਵਿਚ ਸੋਗ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।