ਪਰਾਲੀ ਸਾੜਨ ਵਾਲੇ 23 ਕਿਸਾਨਾਂ ਵਿਰੁੱਧ ਮੱਲਾਂਵਾਲਾ ਪੁਲਿਸ ਨੇ ਦਰਜ ਕੀਤੇ ਮਾਮਲੇ
ਮੱਲਾਂਵਾਲਾ, 2 ਨਵੰਬਰ (ਗੁਰਦੇਵ ਸਿੰਘ)-ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈ ਕੇ ਮੱਲਾਂਵਾਲਾ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਦੇ 23 ਕਿਸਾਨਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਵਲੋਂ ਚਲਾਨ ਪ੍ਰਾਪਤ ਹੋਣ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਸਬੰਧਿਤ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਹਨ।
ਮੱਲਾਂਵਾਲਾ, 2 ਨਵੰਬਰ (ਗੁਰਦੇਵ ਸਿੰਘ)-ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈ ਕੇ ਮੱਲਾਂਵਾਲਾ ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਦੇ 23 ਕਿਸਾਨਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫ਼ਸਰਾਂ ਵਲੋਂ ਚਲਾਨ ਪ੍ਰਾਪਤ ਹੋਣ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਸਬੰਧਿਤ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਕਲੱਸਟਰ ਅਫ਼ਸਰ ਭੁਪਿੰਦਰ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਬਲਕਾਰ ਸਿੰਘ ਅਤੇ ਸੁਭੇਗ ਸਿੰਘ ਪੁੱਤਰਾਨ ਮੰਗਲ ਸਿੰਘ ਵਾਸੀ ਮੱਲਾਂਵਾਲਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਕਲੱਸਟਰ ਅਫ਼ਸਰ ਬਿਕਰਮਜੀਤ ਸਿੰਘ ਦੀ ਰਿਪੋਰਟ ’ਤੇ ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਆਰਜ਼ੀ ਸਭਰਾ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡ ਆਰਜ਼ੀ ਸਭਰਾ ਦੇ ਕਸ਼ਮੀਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਅਰਸ਼ਦੀਪ ਕੌਰ ਪੁੱਤਰੀ ਨਿਰਮਲ ਸਿੰਘ, ਮਨਦੀਪ ਕੌਰ ਪਤਨੀ ਜਸਪਾਲ ਸਿੰਘ, ਭੋਲੀ ਕੌਰ ਪਤਨੀ ਗੁਰਪਾਲ ਸਿੰਘ, ਪ੍ਰੀਤਮ ਸਿੰਘ ਅਤੇ ਸੁਖਦੇਵ ਸਿੰਘ ਪੁੱਤਰਾਨ ਦਰਸ਼ਨ ਸਿੰਘ, ਸੁਖਰਾਜ ਸਿੰਘ ਅਤੇ ਬਲਰਾਜ ਸਿੰਘ ਪੁੱਤਰਾਨ ਬਘੇਲ ਸਿੰਘ, ਕ੍ਰਿਸ਼ਾਨੋ ਬਾਈ ਪਤਨੀ ਫੁੰਮਣ ਸਿੰਘ ਅਤੇ ਸ਼ਿੰਦੋ ਪਤਨੀ ਸੁਖਦੇਵ ਸਿੰਘ ਵਿਰੁੱਧ ਵੀ ਪਰਾਲੀ ਸਾੜਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪਿੰਡ ਫ਼ਤਿਹਗੜ੍ਹ ਸਭਰਾ ਦੇ ਗੁਰਬਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਪੁੱਤਰਾਨ ਸ਼ਿੰਗਾਰਾ ਸਿੰਘ ਸਮੇਤ ਪਿੰਡ ਆਰਜ਼ੀ ਸਭਰਾ ਦੇ ਅਰਮਾਨ ਸਿੰਘ ਪੁੱਤਰ ਵਿਰਸਾ ਸਿੰਘ, (ਬਾਕੀ ਸਫ਼ਾ 6 ’ਤੇ)