02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੂਰੇ ਜ਼ਿਲ੍ਹੇ ਚੋਂ ਹਜ਼ਾਰਾਂ ਲੋਕ ਹੋਣਗੇ ਸ਼ਾਮਿਲ - ਗੁਰਭੇਜ ਸਿੰਘ ਟਿੱਬੀ

ਫ਼ਿਰੋਜ਼ਪੁਰ, 2 ਨਵੰਬਰ (ਸੁਖਵਿੰਦਰ ਸਿੰਘ)-ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਅੱਜ ਓ. ਬੀ.

ਅਜੀਤ ਡੈਸਕ 03-11-2026
ਫ਼ਿਰੋਜ਼ਪੁਰ, 2 ਨਵੰਬਰ (ਸੁਖਵਿੰਦਰ ਸਿੰਘ)-ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਅੱਜ ਓ.ਬੀ.ਸੀ ਕਾਂਗਰਸ ਦੇ ਪੰਜਾਬ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਨੇ ਰਵਿੰਦਰ ਉੱਤਮ ਡਾਲਵੀ, ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਗੁਰਭੇਜ ਟਿੱਬੀ ਨੇ ਕਿਹਾ ਕਿ ਹਲਕਾ ਗੁਰੂਹਰਸਹਾਏ ਸਮੇਤ ਪੂਰੇ ਜ਼ਿਲ੍ਹੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਗੁਰਭੇਜ ਟਿੱਬੀ ਵਲੋਂ ਹਲਕਾ ਗੁਰੂਹਰਸਹਾਏ ਦੀ ਮੌਜੂਦਾ ਸਿਆਸੀ ਸਥਿਤੀ , ਜਥੇਬੰਦਕ ਸਰਗਰਮੀਆਂ ਅਤੇ ਰੈਲੀ ਦੀਆਂ ਤਿਆਰੀਆਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਲਕਾ ਗੁਰੂਹਰਸਹਾਏ ਕਾਂਗਰਸ ਦੀ ਪਕੜ ਵਿਚ ਰਿਹਾ ਹੈ, ਪਰ ਮੌਕਾਪ੍ਰਸਤ ਲੋਕਾਂ ਦੀ ਵਜ੍ਹਾ ਕਾਰਨ ਇਥੋਂ ਕਾਂਗਰਸ ਪੱਛੜ ਗਈ। ਟਿੱਬੀ ਨੇ ਕਾਂਗਰਸੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਕਿ ਜੇ ਬੇਦਾਗ ਚੇਹਰੇ ਨੂੰ ਟਿਕਟ ਮਿਲਦੀ ਹੈ ਤਾਂ ਗੁਰੂਹਰਸਹਾਏ ਤੋਂ ਕਾਂਗਰਸ ਅਸਾਨੀ ਨਾਲ ਜਿੱਤ ਸਕਦੀ ਹੈ। ਗੁਰਭੇਜ ਸਿੰਘ ਟਿੱਬੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਕਾਂਗਰਸ ਸਰਕਾਰ ਲਿਆਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸੰਗਰੂਰ ਰੈਲੀ ਤੋਂ ਬਾਅਦ ਪੰਜਾਬ ਅੰਦਰ ਕਾਂਗਰਸ ਦੀ ਹੀ ਹਨੇਰੀ ਚੱਲੇਗੀ।
ਪਿਛਲੀ ਖ਼ਬਰ 4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਲਾਰੇ ਅਤੇ ਟਾਲ-ਮਟੋਲ ਦੀ ਨੀਤੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਲਜੀਤ ਮੁੱਦਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।