04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੁਸਾਇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਧਾਰਮਿਕ ਸਮਾਗਮ ਦੌਰਾਨ ਸੰਤ-ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਫ਼ਿਰੋਜ਼ਪੁਰ, 3 ਨਵੰਬਰ(ਸੁਖਵਿੰਦਰ ਸਿੰਘ) –ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਅਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੂੰ ਬਾਬਾ ਅਜਮੇਰ ਸਿੰਘ ਰੱਬ ਜੀ ਯਾਦਗਾਰੀ ਟਰੱਸਟ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਕੈਸ਼ੀਅਰ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਬਰਸੀ ਹਰ ਸਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਂਦੀ ਹੈ।

ਅਜੀਤ ਡੈਸਕ 04-11-2026
ਫ਼ਿਰੋਜ਼ਪੁਰ, 3 ਨਵੰਬਰ(ਸੁਖਵਿੰਦਰ ਸਿੰਘ) –ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਅਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੂੰ ਬਾਬਾ ਅਜਮੇਰ ਸਿੰਘ ਰੱਬ ਜੀ ਯਾਦਗਾਰੀ ਟਰੱਸਟ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਕੈਸ਼ੀਅਰ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਬਰਸੀ ਹਰ ਸਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਂਦੀ ਹੈ। ਇਸ ਮੌਕੇ ਭਾਈ ਮਰਦਾਨਾ ਸੁਸਾਇਟੀ ਵਲੋਂ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਸੰਤ-ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਜਦਕਿ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਹਰ ਸਾਲ ਇੰਗਲੈਂਡ ਤੋਂ ਭਰਪੂਰ ਸਿੰਘ ਅਤੇ ਕੈਨੇਡਾ ਤੋਂ ਪੂਰਨ ਸਿੰਘ ਪਾਂਧੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਲਈ ਪਹੁੰਚਦੇ ਹਨ। ਬਾਬਾ ਅਜਮੇਰ ਸਿੰਘ ਰੱਬ ਜੀ ਯਾਦਗਾਰੀ ਟਰੱਸਟ ਦੇ ਪ੍ਰਧਾਨ ਬਲਬੀਰ ਸਿੰਘ ਰਾਮੂਵਾਲੀਆ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਮਾਗਮ ਦੇ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ। ਇਸ ਦੌਰਾਨ ਲੰਗਰ ਦੀ ਸੇਵਾ ਬਲਦੇਵ ਸਿੰਘ ਮਹਿਰੋਂ ਅਤੇ ਉਨ੍ਹਾਂ ਦੀ ਟੀਮ ਵਲੋਂ ਨਿਭਾਈ ਗਈ। ਸਨਮਾਨ ਸਮਾਰੋਹ ਮੌਕੇ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਅਤੇ ਸਮੂਹ ਅਹੁਦੇਦਾਰਾਂ ਨੇ ਟਰੱਸਟ ਦੇ ਪ੍ਰਧਾਨ ਬਲਬੀਰ ਸਿੰਘ ਰਾਮੂਵਾਲੀਆ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਵਲੋਂ ਰਣਬੀਰ ਸਿੰਘ ਰਾਣਾ, ਪਰਮਜੀਤ ਸਿੰਘ ਔਲਖ, ਰਾਜੇਸ਼ ਕੁਮਾਰ, ਨਿਰਮਲ ਸਿੰਘ, ਬਲਦੇਵ ਸਿੰਘ ਅਤੇ ਬਲਦੇਵ ਸਿੰਘ ਮਹਿਰੋਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਸਨ।
ਪਿਛਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵਲੋਂ ਬਾਜ਼ਾਰਾਂ ਦਾ ਦੌਰਾ ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਪੂਰਾ ਚੱਠਾ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।