04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦੀਵਾਲੀ ਦੇ ਮੱਦੇਨਜ਼ਰ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵਲੋਂ ਬਾਜ਼ਾਰਾਂ ਦਾ ਦੌਰਾ

ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.

ਅਜੀਤ ਡੈਸਕ 04-11-2026
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ. ਹਰਦੀਪ ਸਿੰਘ ਅਤੇ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਨੇ ਪਟਾਕਾ ਵਿਕੇ੍ਤਾਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਅਧਿਕਾਰੀਆਂ ਨੇ ਪਟਾਕਾ ਵਿਕੇ੍ਤਾਵਾਂ ਅਤੇ ਦੁਕਾਨਦਾਰਾਂ ਨੂੰ ਸਪਸ਼ਟ ਕੀਤਾ ਕਿ ਉਹ ਪਟਾਕੇ ਵੇਚਣ ਲਈ ਲਾਜ਼ਮੀ ਆਰਜ਼ੀ ਲਾਇਸੈਂਸ ਜ਼ਰੂਰ ਪ੍ਰਾਪਤ ਕਰਨ ਅਤੇ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਿਤ ਕੀਤੀ ਗਈ ਥਾਂ ’ਤੇ ਹੀ ਪਟਾਕਿਆਂ ਦੀ ਵਿਕਰੀ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਮੁੱਖ ਬਾਜ਼ਾਰ ਜਾਂ ਸ਼ਹਿਰ ਦੇ ਹੋਰ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦੀ ਵਿਕਰੀ ਨਾ ਕਰੇ। ਅਧਿਕਾਰੀਆਂ ਨੇ ਪਟਾਕਾ ਵਿਕੇ੍ਤਾਵਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵੀ ਵਿਅਕਤੀ ਪ੍ਰਸ਼ਾਸਨ ਵਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ ਸਮੇਤ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਮਾਤਾ ਸਾਹਿਬ ਕੌਰ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਸੁਸਾਇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਧਾਰਮਿਕ ਸਮਾਗਮ ਦੌਰਾਨ ਸੰਤ-ਮਹਾਂਪੁਰਸ਼ਾਂ ਨੇ ਸੰਗਤਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।