04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਫ਼ਿਰੋਜ਼ਪੁਰ ਦੀ ਤਰੱਕੀ ਸਾਡਾ ਸੰਕਲਪ, ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ -ਵਿਧਾਇਕ ਰਣਬੀਰ ਸਿੰਘ ਭੁੱਲਰ

ਫ਼ਿਰੋਜ਼ਪੁਰ, 3 ਨਵੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕੀਤਾ।

ਅਜੀਤ ਡੈਸਕ 04-11-2026
ਫ਼ਿਰੋਜ਼ਪੁਰ, 3 ਨਵੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈਮ ਸੂਬਾ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕੂਲਰ ਰੋਡ ਦਾ ਕੰਮ ਸ਼ੁਰੂ ਹੋਣਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਸਰਕੂਲਰ ਰੋਡ ਸ਼ਹਿਰ ਦੀ ਆਵਾਜਾਈ ਦੇ ਪੱਖੋਂ ਮਹੱਤਵਪੂਰਨ ਸੜਕ ਹੈ ਅਤੇ ਇਸ ਦੇ ਸੁਧਾਰ ਨਾਲ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਰਾਹਗੀਰਾਂ ਨੂੰ ਸਹੂਲਤ ਮਿਲੇਗੀ। ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਵਾਹਨ ਚਾਲਕਾਂ ਨੂੰ ਆਵਾਜਾਈ ਵਿਚ ਆਸਾਨੀ ਹੋਵੇਗੀ ਅਤੇ ਸੜਕ ਦੀ ਖਸਤਾ ਹਾਲਤ ਕਾਰਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ। ਇਸ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਆਉਣ-ਜਾਣ ਵਾਲੇ ਲੋਕਾਂ ਦਾ ਸਫ਼ਰ ਵਧੇਰੇ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੁੰਦੀ ਹੈ,ਬਲਕਿ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ। ਭੁੱਲਰ ਨੇ ਕਿਹਾ ਕਿ ਰੋਜ਼ਾਨਾ ਆਪਣੇ ਕੰਮਾਂ-ਕਾਰਾਂ ਲਈ ਸ਼ਹਿਰ ਆਉਣ ਵਾਲੇ ਲੋਕਾਂ, ਬਾਜ਼ਾਰਾਂ ਵਿਚ ਖ਼ਰੀਦਦਾਰੀ ਕਰਨ ਵਾਲੇ ਗ੍ਰਾਹਕਾਂ ਅਤੇ ਵਪਾਰਕ ਅਦਾਰਿਆਂ ਨਾਲ ਜੁੜੇ ਲੋਕਾਂ ਨੂੰ ਇਸ ਪ੍ਰਾਜੈਕਟ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ, ਸੜਕਾਂ ਦਾ ਸੁਧਾਰ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣਾ ਸਰਕਾਰ ਦਾ ਮੁਖ ਟੀਚਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ੁਰੂ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਮਿਆਰੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਉਣਾ ਵੀ ਜ਼ਰੂਰੀ ਹੈ। ਵਿਧਾਇਕ ਭੁੱਲਰ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਫ਼ਿਰੋਜ਼ਪੁਰ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਕਾਸ ਦੀ ਰਫ਼ਤਾਰ ਜਾਰੀ ਹੈ ਅਤੇ ਫ਼ਿਰੋਜ਼ਪੁਰ ਦੀ ਤਰੱਕੀ ਸਾਡਾ ਸੰਕਲਪ ਹੈ। ਇਸ ਮੌਕੇ ਹਰਮੀਤ ਸਿੰਘ ਖਾਈ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਬਲਰਾਜ ਸਿੰਘ ਕਟੋਰਾ, ਹਿਮਾਂਸ਼ੂ ਠੱਕਰ, ਐੱਸ.ਡੀ.ਓ ਲਵਪ੍ਰੀਤ ਸਿੰਘ, ਬਲਾਕ ਸਮਿਤੀ ਚੇਅਰਮੈਨ ਦਿਲਬਾਗ ਸਿੰਘ ਨੱਡਾ, ਪਰਮਵੀਰ ਸਿੰਘ ਵੜੈਚ, ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ, ਮਨੀਸ਼ ਮੋਗਾ, ਸ਼ੁਭਮ ਚਾਨਣਾ, ਗੋਪਾਲ ਗੁਪਤਾ, ਰਜਨੀਸ਼ ਸ਼ਰਮਾ, ਨਿਸ਼ਾਨ ਸਿੰਘ ਸਰਪੰਚ, ਕੌਂਸਲਰ ਲਖਵਿੰਦਰ ਸਿੰਘ, ਕੌਂਸਲਰ ਨਰੇਸ਼ ਕੰਤੋੜ, ਗੁਰਭੇਜ ਸਿੰਘ ਪੀ.ਏ., ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਤਾਂ ਦੀ ਸਹੂਲਤ ਲਈ ਕੇਂਦਰ ਸਰਕਾਰ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਲਈ ਚਲਾਵੇ ਵੰਦੇ ਭਾਰਤ... ਅਗਲੀ ਖ਼ਬਰ ਤਿਉਹਾਰ ਦੇ ਸੀਜ਼ਨ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਅੰਦਰ ਫੂਡ ਸੇਫ਼ਟੀ ਵਿਭਾਗ ਦੀ ਚੈਕਿੰਗ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।