05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫੁੱਟਬਾਲ ਅੰਡਰ 14 ਅਤੇ ਅੰਡਰ 17 ’ਚ ਵਿਜਡਮ ਸਕੂਲ ਦੀਆਂ ਲੜਕੀਆਂ ਨੇ ਮਾਰੀਆਂ ਮੱਲਾਂ

ਮੁੱਦਕੀ, 4 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਅੰਡਰ 14 ਅਤੇ ਅੰਡਰ 17 ਦੇ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਦੁਲਾਰਕੇ ਵਿਖੇ ਕਰਵਾਏ ਗਏ ਟੂਰਨਾਮੈਂਟ ਦੌਰਾਨ ਐੱਸ.

ਅਜੀਤ ਡੈਸਕ 05-11-2026
ਮੁੱਦਕੀ, 4 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਅੰਡਰ 14 ਅਤੇ ਅੰਡਰ 17 ਦੇ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਦੁਲਾਰਕੇ ਵਿਖੇ ਕਰਵਾਏ ਗਏ ਟੂਰਨਾਮੈਂਟ ਦੌਰਾਨ ਐੱਸ.ਪੀ. ਇੰਟਰਨੈਸ਼ਨਲ ਸਕੂਲ ਅਤੇ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਦੀਆਂ ਟੀਮਾਂ ਵਿਚਕਾਰ ਮੈਚ ਖੇਡਿਆ ਗਿਆ। ਜਿਸ ਵਿਚ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਦੀਆਂ ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਦੂਜਾ ਮੁਕਾਬਲਾ ਅੰਡਰ 17 ਲੜਕੀਆਂ ਦਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਅਤੇ ਪਿੰਡ ਸ਼ਕੂਰ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਇਸ ਦਿਲਕਸ਼ ਮੁਕਾਬਲੇ ਦੌਰਾਨ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਵਿਰੋਧੀ ਟੀਮ ਨੂੰ ਤਿੰਨ ਗੋਲਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਵਿਜ਼ਡਮ ਸਕੂਲ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਸ ਦੀ ਫੁੱਟਬਾਲ ਟੀਮ ਅੰਡਰ 17 ਲੜਕੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕਰ ਲਈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ. ਸੰਦੀਪ ਗੁਪਤਾ ਸੇਵਾ ਮੁਕਤ ਡਿਪਟੀ ਡਾਇਰੈਕਟਰ, ਡਾਇਰੈਕਟਰ ਸੁਮਨ ਲਤਾ ਅਤੇ ਪ੍ਰਿੰਸੀਪਲ ਰੀਟਾ ਮਹਿਤਾ ਨੇ ਸਮੁੱਚੀ ਜੇਤੂ ਟੀਮ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਲੜਕੀਆਂ ਦੀ ਸਮੁੱਚੀ ਜੇਤੂ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਮਲਕੀਤ ਥਿੰਦ ਵਲ਼ੋਂ ਹਲਕਾ ਗੁਰੂਹਰਸਹਾਏ ’ਚ ਸਿਆਸੀ ਸਰਗਰਮੀਆਂ ਤੇਜ਼, ਦਰਜਨ ਭਰ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ਅੰਦਰ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਛਾਪੇਮਾਰੀਆਂ ਜਾਰੀ ਬੀਕਾਨੇਰੀ ਸਵੀਟ ਸ਼ਾਪ ਤੋਂ ਖੋਏ ਅਤੇ ਜੋਸਨ ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।