05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰੂ ਨਾਨਕ ਕਾਲਜ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ

ਫ਼ਿਰੋਜ਼ਪੁਰ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਵਿਖੇ ਕਾਲਜ ਦੀ ਐਨ. ਐੱਸ.

ਅਜੀਤ ਡੈਸਕ 05-11-2026
ਫ਼ਿਰੋਜ਼ਪੁਰ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਵਿਖੇ ਕਾਲਜ ਦੀ ਐਨ.ਐੱਸ.ਐੱਸ.ਯੂਨਿਟ ਵਲੋਂ ਬੋਟਨੀ ਵਿਭਾਗ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ ਪੌਦੇ ਲਗਾਉਣ ਦੀ ਮੁਹਿੰਮ ਸਫਲਤਾਪੂਰਵਕ ਚਲਾਈ ਗਈ। ਇਸ ਮੁਹਿੰਮ ਦਾ ਆਯੋਜਨ ਕਾਲਜ ਦੇ ਪ੍ਰਧਾਨ ਅਸਿਸਪ੍ਰੀਤ ਸਿੰਘ ਸਾਈਂਆਵਾਲਾ, ਗੁਰਦੀਪ ਸਿੰਘ ਸਾਂਘਾ , ਡਾਇਰੈਕਟਰ ਸਤੀਸ਼ ਗੁਪਤਾ ਅਤੇ ਪ੍ਰਿੰਸੀਪਲ ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਐਨ.ਐੱਸ.ਐੱਸ. ਦੇ ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿਚ ਕੁਦਰਤ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾ ਕੇ ਹੀ ਅਸੀਂ ਪ੍ਰਦੂਸ਼ਣਮੁਕਤ ਵਾਤਾਵਰਨ ਦੀ ਸਿਰਜਣਾ ਕਰ ਸਕਦੇ ਹਾਂ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦਾ ਤਾਜਪੋਸ਼ੀ ਸਮਾਗਮ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ- ਵੱਖ ਪਿੰਡਾਂ ਦੇ ਕਿਸਾਨਾਂ ਦੇ ਨਾਲ ਕੀਤੀ ਗੱਲਬਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।