ਡਰੱਗ ਇੰਸਪੈਕਟਰ ਅਤੇ ਥਾਣਾ ਮੁਖੀ ਵਲੋਂ ਲੱਖੋਂ ਕੇ ਬਹਿਰਾਮ ਵਿਖੇ ਮੈਡੀਕਲ ਸਟੋਰਾਂ ਦੀ ਜਾਂਚ
ਮਮਦੋਟ, 4 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਨਸ਼ੇ ਦੀਆਂ ਗੋਲੀਆਂ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਵਿਖੇ ਹੋਏ ਕਤਲ ਤੋਂ ਬਾਅਦ ਪੰਜਾਬ ਭਰ ਵਿਚ ਨਸ਼ੇ ਦੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਖ਼ਿਲਾਫ਼ ਉਪਜੇ ਲੋਕ ਰੋਹ ਦੇ ਚੱਲਦਿਆਂ ਫ਼ਿਰੋਜਪੁਰ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਥਾਣਾ ਲੱਖੋਂ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਪਰਮਜੀਤ ਕੌਰ ਵਲੋਂ ਲੱਖੋਂ ਕੇ ਬਹਿਰਾਮ ਸਥਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆਂ ਕਿ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੇ ਦੀਆਂ ਜਾਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਨਹੀ ਹੋਈਆਂ।
ਅਜੀਤ ਡੈਸਕ
05-11-2026